71.78 F
New York, US
September 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੈਨੇਡਾ ’ਚ ਫਸੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕਰਾਂਗੇ ਹਰ ਸੰਭਵ ਯਤਨ

ਚੰਡੀਗੜ੍ਹ: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ‘ਚ ਹੋਈਆਂ ਤਬਦੀਲੀਆਂ, ਵਰਕ ਪਰਮਿਟ ਅਤੇ ਵੀਜ਼ਾ ਸਬੰਧੀ ਮੁੱਦਿਆਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸੂਬਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਚਾਰਾਜੋਈ ਕਰੇਗੀ। ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਹ ਕੈਨੇਡੀਅਨ ਸਰਕਾਰ ਨਾਲ ਕੂਟਨੀਤਕ ਪੱਧਰ ‘ਤੇ ਗੱਲਬਾਤ ਕਰਕੇ ਪ੍ਰਭਾਵਿਤ ਪੰਜਾਬੀ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਸੁਖਾਵਾਂ ਹੱਲ ਕੱਢੇ।

ਸਰਕਾਰ ਅਨੁਸਾਰ, ਵੱਡੀ ਗਿਣਤੀ ਵਿੱਚ ਪੰਜਾਬੀ ਵਿਦਿਆਰਥੀ ਉੱਥੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਦੀਆਂ ਔਕੜਾਂ ਅਤੇ ਡਿਪੋਰਟੇਸ਼ਨ (ਦੇਸ਼ ਨਿਕਾਲੇ) ਦੇ ਡਰ ਹੇਠ ਜੀਵਨ ਬਸਰ ਕਰ ਰਹੇ ਹਨ। ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਨਾ ਸਿਰਫ਼ ਕੇਂਦਰ ਰਾਹੀਂ ਦਬਾਅ ਬਣਾਏਗੀ, ਸਗੋਂ ਵਿਦਿਆਰਥੀਆਂ ਨੂੰ ਲੋੜੀਂਦੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਦਦ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ। ਸੂਬਾ ਸਰਕਾਰ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਨਾ ਪਵੇ। ਇਸ ਤੋਂ ਇਲਾਵਾ, ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਵੀ ਸੂਬੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Related posts

ਵਿੰਗ ਕਮਾਂਡਰ ਅਭਿਨੰਦਨ ਹੁਣ ਫਲਾਇੰਗ ਇੰਸਟ੍ਰਕਟਰ ਬਣੇ, ਬੀਐਸ ਧਨੋਆ ਨਾਲ ਉਡਾਇਆ ਮਿੱਗ-21

On Punjab

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ, ਬਰਤਾਨੀਆ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਵਧਾਈ ਜਾ ਸਕਦੇ ਹੈ ਰੋਕ

On Punjab

American President swearing-in ceremony : ਕੈਪੀਟਲ ਹਿਲ ’ਚ ਹੋਵੇਗਾ ਬਾਇਡਨ ਦਾ ਦਬਦਬਾ, ਜਾਣੋ ਕਿਉਂ ਖ਼ਾਸ ਹੈ ਇਹ ਸਹੁੰ ਚੁੱਕ ਸਮਾਗਮ

On Punjab