72.05 F
New York, US
May 1, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੈਨੇਡਾ ਸੰਸਦੀ ਚੋਣਾਂ: ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ, ਬਹੁਮਤ ਤੋਂ 4 ਸੀਟਾਂ ਨਾਲ ਖੁੰਝੀ ਪ੍ਰਧਾਨ ਮੰਤਰੀ ਕਾਰਨੀ ਦੀ ਪਾਰਟੀ

ਬਰੈਪਟਨ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਲਈ ਲੋੜੀਂਦੀਆਂ 172 ਸੀਟਾਂ ਤੋਂ ਮਹਿਜ਼ 4 ਸੀਟਾਂ ਨਾਲ ਖੁੰਝ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਸੀਟ ਵੱਡੇ ਫਰਕ ਨਾਲ ਜਿੱਤ ਲਈ ਹੈ ਜਦੋਂਕਿ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਜਗਮੀਤ ਸਿੰਘ (ਬਰਨਬੀ ਸੈਂਟਰਲ) ਤੇ ਕੰਜ਼ਰਵੇਟਿਵ ਪਾਰਟੀ ਦੇ ਪੀਅਰ ਪੋਲਿਵਰ ਚੋਣ ਹਾਰ ਗਏ ਹਨ।

ਜਗਮੀਤ ਸਿੰਘ ਨੇ NDP ਨੂੰ ਚੋਣਾਂ ਵਿੱਚ ਲੱਗੇ ਵੱਡੇ ਖੋਰੇ ਅਤੇ ਖ਼ੁਦ ਚੋਣ ਨਾ ਜਿੱਤ ਸਕਣ ਕਰਕੇ ਪਾਰਟੀ ਆਗੂ ਵਜੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ 2019 ਅਤੇ 2022 ਵਿੱਚ ਵੀ ਮੁਲਕ ਵਿਚ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਤੇ ਲਿਬਰਲ ਪਾਰਟੀ ਐਨਡੀਪੀ ਦੇ ਸਹਿਯੋਗ ਨਾਲ ਸਰਕਾਰ ਚਲਾਉਂਦੀ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡਾ ਦੇ ਅਮਰੀਕਾ ਵਿਚ ਰਲੇਵੇਂ ਦੀ ਧਮਕੀ ਤੇ ਵਪਾਰਕ ਜੰਗ ਨੇ ਲਿਬਰਲ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਘੀ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਮੌਕੇ ਖੋਲ੍ਹਣ ਦੀ ਉਮੀਦ ਕਰ ਰਹੇ ਹਨ।

ਸ੍ਰੀ ਮੋਦੀ ਨੇ ਐਕਸ ’ਤੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਭਾਰਤ ਅਤੇ ਕੈਨੇਡਾ ਸਾਂਝੇ ਜਮਹੂਰੀ ਮੁੱਲਾਂ ਅਤੇ ਕਾਨੂੰਨ ਦੇ ਸ਼ਾਸਨ ਪ੍ਰਤੀ ‘ਦ੍ਰਿੜ ਵਚਨਬੱਧਤਾ’ ਨਾਲ ਬੱਝੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ, ‘‘ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਚੋਣ ’ਤੇ ਤੁਹਾਨੂੰ ਤੇ ਲਿਬਰਲ ਪਾਰਟੀ ਨੂੰ ਵਧਾਈਆਂ।’’

Related posts

ਹੁਣ ਰਾਮ ਮੰਦਰ ਪ੍ਰਾਣ ਪ੍ਰਤੀਸਥਾ ਦੇ ਨਾਂ ‘ਤੇ ਇਸ ਤਰ੍ਹਾਂ ਹੋ ਰਹੀ ਹੈ ਧੋਖਾਧੜੀ, ਪੁਲਿਸ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

On Punjab

US Travel Advisory : ਭਾਰਤ ਯਾਤਰਾ ਨੂੰ ਲੈ ਕੇ ਅਮਰੀਕਾ ਨੇ ਆਪਣੀ Travel Advisory ‘ਚ ਕੀਤਾ ਸੁਧਾਰ, ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

On Punjab

ਜੰਮੂ-ਕਸ਼ਮੀਰ: ਚੈੱਕਪੋਸਟ ਤੋਂ ਟਰੱਕ ਭਜਾਉਣ ਦੌਰਾਨ ਫੌਜ ਦੀ ਗੋਲੀਬਾਰੀ ’ਚ ਡਰਾਈਵਰ ਦੀ ਮੌਤ

On Punjab