PreetNama
ਰਾਜਨੀਤੀ/Politics

ਕੈਪਟਨ ਤੇ ਸਿੱਧੂ ਵਿਚਾਲੇ ਮੀਟਿੰਗ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਕਹੀ ਵੱਡੀ ਗੱਲ

ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਪੰਜਾਬ (ਮਹਿਲਾ ਵਿੰਗ) ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਜੱਟ ਸਭਾ ਪੰਜਾਬ ਦੇ ਪ੍ਰਧਾਨ ਤੇ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਵੱਲੋਂ ਚੰਡੀਗੜ੍ਹ ਵਿਖ਼ੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।

 

ਇਸ ਦੇ ਨਾਲ ਹੀ ਦੱਸ ਦਈਏ ਕਿ ਨਵਜੋਤ ਸਿੱਧੂ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਨ। ਇਸ ਬਾਰੇ ਜਦੋਂ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ ਕਿ ਉਨ੍ਹਾਂ ਦਰਮਿਆਨ ਹੋਣ ਵਾਲੀ ਬੈਠਕ ਵਿੱਚ ਕੀ ਹੋਣ ਵਾਲਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਵੀ ਆਪਣੇ ਰਾਜਨੀਤਕ ਭਵਿੱਖ ਬਾਰੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

 

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਿੱਧੂ ਪੰਜਾਬ ਦਾ ਭਲਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਅਹੁਦੇ ਦਾ ਕੋਈ ਲਾਲਚ ਨਹੀਂ, ਉਹ ਸਿਰਫ ਪੰਜਾਬ ਦਾ ਭਲਾ ਚਾਹੁੰਦੇ ਹਨ। ਜੇਕਰ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਹੁੰਦਾ, ਤਾਂ ਉਹ ਆਪਣੀ 40 ਕਰੋੜ ਸਾਲਾਨਾ ਨੌਕਰੀ ਨਾ ਛੱਡਦੇ ਤੇ ਘਰ ਨਾ ਬੈਠਦੇ। ਉਨ੍ਹਾਂ ਕਿਹਾ ਕਿ ਪੋਸਟ ਸਿੱਧੂ ਲਈ ਕੋਈ ਮਾਇਨੇ ਨਹੀਂ ਰੱਖਦੇ ਪਰ ਉਹ ਅਹੁਦੇ ਤੋਂ ਬਗੈਰ ਵੀ ਪੰਜਾਬ ਦੇ ਲੋਕਾਂ ਦਾ ਭਲਾ ਕਰ ਰਹੇ ਹਨ ਤੇ ਹਮੇਸ਼ਾ ਕਰਨਗੇ।

 

ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਖਾਣੇ ਲਈ ਬੁਲਾਇਆ ਸੀ, ਜਿਸ ਤੋਂ ਬਾਅਦ ਰਾਜਨੀਤਕ ਗਲਿਆਰੇ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ। ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ।

Related posts

‘ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲਾ’, ਕੈਨੇਡਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਸੰਦੇਸ਼; ਕਿਹਾ- ਡਿਪਲੋਮੈਟਾਂ ਨੂੰ ਡਰਾਉਣ-ਧਮਕਾਉਣ… ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਰਤ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕੀਤਾ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਹਮਲਾ ਕੀਤਾ ਗਿਆ ਹੈ ਅਤੇ ਉਹ ਇਸ ਦੀ ਨਿੰਦਾ ਕਰਦੇ ਹਨ।

On Punjab

ਹਿਮਾਚਲ: ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖ ਰਾਮ ਦਾ ਦਿਹਾਂਤ, ਦਿੱਲੀ ਦੇ ਏਮਜ਼ ‘ਚ ਲਿਆ ਆਖਰੀ ਸਾਹ

On Punjab

ਬਾਦਲ ਤੋਂ ਬਾਅਦ ਨੂੰਹ ਹਰਸਿਮਰਤ ਨੇ ਵੀ ਖੇਤੀ ਆਰਡੀਨੈਂਸਾਂ ‘ਤੇ ਕੇਂਦਰ ਦਾ ਪੂਰਿਆ ਪੱਖ

On Punjab