PreetNama
ਰਾਜਨੀਤੀ/Politics

ਕੈਪਟਨ ਦਾ ਮੋਦੀ ਨੂੰ ਸਵਾਲ: ਧਾਰਾ 370 ਹਟਾਉਣ ਨਾਲ ਅੱਤਵਾਦ ਕਿਵੇਂ ਰੁਕੇਗਾ?

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਾ 370 ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਬਿੱਲ ਦਾ ਕਸ਼ਮੀਰ ਵਿੱਚ ਜਾਰੀ ਅੱਤਵਾਦ ਨੂੰ ਰੋਕਣ ਨਾਲ ਕੋਈ ਲੈਣ-ਦੇਣ ਨਹੀਂ। ਉਹ ਬੀਤੇ ਕੱਲ੍ਹ ਵੀ ਕੇਂਦਰ ਵਿੱਚ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਖ਼ਿਲਾਫ਼ਤ ਕਰ ਚੁੱਕੇ ਹਨ।

ਮੰਗਲਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਫ਼ੈਸਲਾ ਹੈ। ਇਹ ਸਰਕਾਰ ਦਾ ਸੰਵਿਧਾਨਕ ਹੱਕ ਹੈ। ਕੈਪਟਨ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਵਿੱਚ ਬਦਲਣ ਦਾ ਅੱਤਵਾਦ ਦਾ ਕੋਈ ਲੈਣ-ਦੇਣ ਹੀ ਨਹੀਂ।

ਕੈਪਟਨ ਨੇ ਕਿਹਾ ਕਿ ਅੱਤਵਾਦ ਨਾਲ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਨਜਿੱਠ ਰਹੀਆਂ ਹਨ। ਕੈਪਟਨ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਕਰਤਾਰਪੁਰ ਦੇ ਕੌਰੀਡੋਰ ‘ਤੇ ਕੋਈ ਅਸਰ ਨਹੀਂ ਪਵੇਗਾ। ਕਰਤਾਰਪੁਰ ਦਾ ਲਾਂਘਾ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਤਕ ਖੁੱਲ੍ਹੇਗਾ, ਜਿਸ ਉੱਤੇ ਇਸ ਫੈਸਲੇ ਦਾ ਕੋਈ ਅਸਰ ਨਹੀਂ ਹੋਵੇਗਾ।

Related posts

ਬਿਨਾਂ ਹੈਲਮੇਟ ਮੋਟਰਸਾਈਕਲ ਚਲਾਉਣ ‘ਤੇ ਦਿੱਲੀ ਦੇ ਡਿਪਟੀ ਸੀ.ਐੱਮ ਦਾ ਕੱਟਿਆ ਚਲਾਨ…

On Punjab

ਰਾਸ਼ਟਰਪਤੀ ਵੱਲੋਂ 20 ਬੱਚੇ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ

On Punjab

ਅਨਮੋਲ ਬਾਜਵਾ ਦੇ ਭਰਾ ਵੱਲੋਂ ਹੱਤਿਆ ਦੇ ਸਾਜ਼ਿਸ਼ਕਾਰਾਂ ਦਾ ਪਤਾ ਲਾਉਣ ਦੀ ਮੰਗ

On Punjab