PreetNama
ਰਾਜਨੀਤੀ/Politics

ਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, ਕੇਂਦਰ ਸਰਕਾਰ ਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਖੇਤੀ ਕਾਨੂੰਨਾਂ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਇਨਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਕਿਸਾਨਾਂ ਨੂੰ ਵੀ ਸਮੱਸਿਆ ਨੂੰ ਫੌਰੀ ਸੁਲਝਾਉਣ ਲਈ ਰਾਹ ਲੱਭਣ ਦੀ ਅਪੀਲ ਕੀਤੀ ਹੈ ਕਿਉਂ ਜੋ ਮੌਜੂਦਾ ਹਾਲਾਤ ਨਾਲ ਜਿੱਥੇ ਸੂਬੇ ਦੇ ਅਰਥਚਾਰੇ ਉਪਰ ਮਾਰੂ ਅਸਰ ਹੋ ਰਿਹਾ ਹੈ, ਉਥੇ ਹੀ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਹੋਇਆ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ ਦੌਰਾਨ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਕਿਸਾਨਾਂ ਦੇ ਸਰੋਕਾਰ ਸੁਲਝਾਉਣ ਨੂੰ ਯਕੀਨੀ ਬਣਾਏ।
ਸ਼ਾਹ ਨਾਲ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਸੰਖੇਪ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਭਾਵੇਂ ਉਹ ਅਤੇ ਉਨਾਂ ਦੀ ਸਰਕਾਰ ਵਿਚੋਲਗੀ ਲਈ ਕਿਸੇ ਵੀ ਤਰਾਂ ਸ਼ਾਮਲ ਨਹੀਂ ਹੈ ਅਤੇ ਮਸਲੇ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਵੱਲੋਂ ਹੱਲ ਕੀਤਾ ਜਾਣਾ ਹੈ ਪਰ ਇਸ ਦਾ ਛੇਤੀ ਹੱਲ ਪੰਜਾਬ ਅਤੇ ਮੁਲਕ, ਦੋਵਾਂ ਦੇ ਹਿੱਤ ਵਿੱਚ ਹੈ।ਘੱਟੋ-ਘੱਟ ਸਮਰਥਨ ਮੁੱਲ ਨੂੰ ਸੁਰੱਖਿਅਤ ਬਣਾਉਣ ਅਤੇ ਮੰਡੀ ਪ੍ਰਣਾਲੀ ’ਤੇ ਅਧਾਰਿਤ ਏ.ਪੀ.ਐਮ.ਸੀ. ਨੂੰ ਜਾਰੀ ਰੱਖਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸ੍ਰੀ ਸ਼ਾਹ ਨੂੰ ਮਸਲੇ ਦੇ ਫੌਰੀ ਹੱਲ ਲਈ ਕਿਸਾਨਾਂ ਦੀ ਗੱਲ ਖੁੱਲੇ ਮਨ ਨਾਲ ਸੁਣਨ ਦੀ ਅਪੀਲ ਕੀਤੀ ਹੈ ਤਾਂ ਕਿ ਪੰਜਾਬ ਤੇ ਹੋਰ ਸੂਬਿਆਂ ਤੋਂ ਸ਼ਾਮਲ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਸਲੇ ਦਾ ਛੇਤੀ ਹੱਲ ਲੱਭਣਾ ਹੋਵੇਗਾ। ਉਨਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਆਏ ਹਨ ਤਾਂ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੈਦਾ ਹੋਈ ਪੇਚੀਦਗੀ ਦੇ ਨਾਲ-ਨਾਲ ਕਿਸਾਨ ਭਾਈਚਾਰੇ ਅਤੇ ਖੇਤੀ ਸੈਕਟਰ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਦੇ ਪੱਖ ਨੂੰ ਮੁੜ ਰੱਖਿਆ ਜਾ ਸਕੇ।

Related posts

Punjab Politics : ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਕਮੇਟੀਆਂ, ਪਰ ਤਿੰਨਾਂ ਦੇ ਮੁਖੀ ਇਕ-ਦੂਸਰੇ ਦੇ ਵਿਰੋਧੀ

On Punjab

ਮਹਾਰਾਸ਼ਟਰ ‘ਚ ਠਾਕਰੇ ਸਰਕਾਰ, ਬੀਜੇਪੀ ਆਊਟ

On Punjab

Ayodhya Railway Station: ਰਾਮਲੱਲਾ ਦੀ ਸਥਾਪਨਾ ਤੋਂ ਪਹਿਲਾਂ ਬਦਲਿਆ ਗਿਆ ਅਯੁੱਧਿਆ ਰੇਲਵੇ ਸਟੇਸ਼ਨ ਦਾ ਨਾਂ, ਹੁਣ ਇਸ ਨਾਂ ਨਾਲ ਜਾਣਿਆ ਜਾਵੇਗਾ

On Punjab