PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੈਬਨਿਟ ਮੀਟਿੰਗ: ਹਸਪਤਾਲ ’ਚੋਂ ਵਰਚੁਅਲੀ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵੀ ਹਸਪਤਾਲ ਵਿੱਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ‌ ਕੇ ਗਏ ਸਨ। ਪੁਲੀਸ ਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਤਿਆਰੀਆਂ ਨਾਲ ਇਹ ਤਾਂ ਯਕੀਨੀ ਹੋ ਗਿਆ ਹੈ ਕਿ ਮੁੱਖ ਮੰਤਰੀ ਨੂੰ ਅਜੇ ਕੁਝ ਹੋਰ ਸਮਾਂ ਹਸਪਤਾਲ ਵਿੱਚ ਰਹਿਣਾ ਪਏਗਾ।

ਇਸ ਦੌਰਾਨ ਰਾਜ ਸਭਾ ਮੈਂਬਰ ਤੇ ‘ਆਪ’ ਆਗੂ ਸੰਜੈ ਸਿੰਘ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ। ਮੁਲਾਕਾਤ ਉਪਰੰਤ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਜਲਦੀ ਹੀ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਣਗੇ।

Related posts

ਨੀ ਬੜੇ ਰੂਹਾ ਦੇ

Pritpal Kaur

‘ਬਿਨਾਂ ਕਿਸੇ ਸਬੂਤ ਦੇ ਭਾਰਤ ‘ਤੇ ਮੜ੍ਹੇ ਗਏ ਦੋਸ਼’, ਹਰਦੀਪ ਨਿੱਜਰ ਹੱਤਿਆਕਾਂਡ ‘ਤੇ ਭਾਰਤੀ ਰਾਜਦੂਤ ਨੇ ਚੁੱਕੇ ਸਵਾਲ

On Punjab

‘ਤੁਹਾਡਾ ਨਾਂ ਤਾਂ ਚੰਦ ਨਾਲ ਜੁੜ ਗਿਆ…’, Chandrayaan-3 ਦੀ ਸਫਲਤਾ ਤੋਂ ਬਾਅਦ ਪ੍ਰਧਾਨ ਮੰਤਰੀ ਨੇ ISRO ਮੁਖੀ ਨੂੰ ਕੀਤਾ ਫੋਨ ਕੀਤਾ; ਵੀਡੀਓ ਆਇਆ ਸਾਹਮਣੇ

On Punjab