80.29 F
New York, US
July 25, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੈਲੀਫੋਰਨੀਆ ਵਿਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ

ਕੈਲੀਫੋਰਨੀਆ- ਭਾਰਤੀ ਪਰਵਾਸੀਆਂ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਨੇ ਦੀਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਕੈਲੀਫੋਰਨੀਆ ਅਮਰੀਕਾ ਦਾ ਤੀਜਾ ਰਾਜ ਬਣ ਗਿਆ ਹੈ ਜਿਸ ਨੇ ਭਾਰਤੀਆਂ ਦੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਅਧਿਕਾਰਤ ਛੁੱਟੀ ਵਜੋਂ ਮਾਨਤਾ ਦਿੱਤੀ ਹੈ।

ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਨੇ ਅਸੈਂਬਲੀ ਮੈਂਬਰ ਐਸ਼ ਕਾਲੜਾ ਵੱਲੋਂ ਦੀਵਾਲੀ ਨੂੰ ਇੱਕ ਸਰਕਾਰੀ ਛੁੱਟੀ ਐਲਾਨੇ ਜਾਣ ਸਬੰਧੀ ਬਿੱਲ ’ਤੇ ਦਸਤਖ਼ਤ ਕੀਤੇ ਹਨ। ਦੀਵਾਲੀ ਮੌਕੇ ਸਰਕਾਰੀ ਛੁੱਟੀ ਐਲਾਨੇ ਜਾਣ ਸਬੰਧੀ ‘AB 268’ ਸਿਰਲੇਖ ਵਾਲਾ ਬਿੱਲ ਕੈਲੀਫੋਰਨੀਆ ਦੀ ਵਿਧਾਨ ਸਭਾ ਦੇ ਦੋਵਾਂ ਸਦਨਾਂ ਵਿੱਚ ਸਫਲਤਾਪੂਰਵਕ ਪਾਸ ਹੋ ਗਿਆ ਸੀ ਅਤੇ ਨਿਊਸਮ ਵੱਲੋਂ ਸਹੀ ਪਾਉਣ ਦੀ ਉਡੀਕ ਕੀਤੀ ਜਾ ਰਹੀ ਸੀ।

ਕਾਲੜਾ ਨੇ ਪਿਛਲੇ ਮਹੀਨੇ ਕਿਹਾ ਸੀ, ‘‘ਕੈਲੀਫੋਰਨੀਆ ਭਾਰਤੀ ਅਮਰੀਕੀਆਂ ਦੀ ਸਭ ਤੋਂ ਵੱਡੀ ਆਬਾਦੀ ਦਾ ਘਰ ਹੈ, ਅਤੇ ਦੀਵਾਲੀ ਮੌਕੇ ਸਰਕਾਰੀ ਛੁੱਟੀ ਐਲਾਨੇ ਜਾਣ ਦਾ ਸੰਦੇਸ਼ ਉਨ੍ਹਾਂ ਲੱਖਾਂ ਕੈਲੀਫੋਰਨੀਆ ਵਾਸੀਆਂ ਤੱਕ ਪਹੁੰਚੇਗਾ ਜੋ ਇਸ ਤਿਓਹਾਰ ਦਾ ਜਸ਼ਨ ਮਨਾਉਂਦੇ ਹਨ।’’ ਕੈਲੀਫੋਰਨੀਆ ਰਹਿੰਦੇ ਭਾਰਤੀ ਭਾਈਚਾਰੇ ਤੇ ਪਰਵਾਸੀ ਭਾਰਤੀਆਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Related posts

ਅਮਰੀਕਾ ‘ਚ ਅਜੇ ਬੈਨ ਨਹੀਂ ਹੋਵੇਗੀ TIK TOK, ਇਹ ਹੈ ਵਜ੍ਹਾ

On Punjab

US Shocker: ਡਿਜ਼ਨੀ ਵਰਲਡ ਦੇ 3 ਮੁਲਾਜ਼ਮਾਂ ਨੇ ਬੱਚਿਆਂ ਨਾਲ ਸਰੀਰਕ ਸਬੰਧ ਬਣਾਉਣ ਦੀ ਕੀਤੀ ਕੋਸ਼ਿਸ਼, ਸਟਿੰਗ ਆਪ੍ਰੇਸ਼ਨ ‘ਚ ਗ੍ਰਿਫ਼ਤਾਰ

On Punjab

ਧਰਮਸ਼ਾਲਾ: ਪ੍ਰੋਫੈਸਰ ਅਤੇ 3 ਵਿਦਿਆਰਥਣਾਂ ਵਿਰੁੱਧ ਰੈਗਿੰਗ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਕੇਸ ਦਰਜ

On Punjab