PreetNama
ਖਾਸ-ਖਬਰਾਂ/Important News

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮੁੜ ਸੰਮਨ, SIT ਨੇ ਕਿਹਾ- 2 ਵਾਰ ਸੰਮਨ ਭੇਜੇ, ਰਿਸੀਵ ਨਹੀਂ ਕੀਤੇ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਬਾਦਲ (Sukhbir Badal) ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰ ਕੇ ਕੋਟਕਪੂਰਾ ਗੋਲ਼ੀਕਾਂਡ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਨੂੰ ਕਿਹਾ ਗਿਆ ਸੀ। ਚੰਡੀਗੜ੍ਹ ਆਉਣ ਦੀ ਬਜਾਏ ਸੁਖਬੀਰ ਬਾਦਲ ਜ਼ੀਰਾ ਕੋਰਟ ‘ਚ ਪੇਸ਼ ਹੋਏ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ।

ਇਸ ਮਾਮਲੇ ‘ਚ ਹੁਣ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਸਾਹਮਣੇ ਆਈ ਹੈ। ਉਸ ਨੇ ਕਿਹਾ ਕਿ ਪੁਲਿਸ ਅਫ਼ਸਰ ਕੁਰੀਅਰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਦੇਣ ਗਏ ਸੀ ਪਰ ਕਿਸੇ ਨੇ ਲਿਆ ਨਹੀਂ। ਉਨ੍ਹਾਂ ਨੂੰ ਕਿਹਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਵਿਚ ਹਨ। ਇਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤਪਾਲ ਹੈੱਪੀ ਨੂੰ ਵੀ ਵ੍ਹਟਸਐਪ ‘ਤੇ ਸੰਮਨ ਭੇਜਿਆ ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਕਬੂਲ ਵੀ ਕੀਤੀ। ਇਸ ਦੇ ਨਾਲ ਹੀ ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਦੁਬਾਰਾ ਸੰਮਨ ਭੇਜ ਕੇ 14 ਸਤੰਬਰ ਨੂੰ ਤਲਬ ਕੀਤਾ ਹੈ।

Related posts

ਖੇਡ ਮੰਤਰੀ ਵੱਲੋਂ ‘ਖੇਲੋ ਇੰਡੀਆ ਪੈਰਾ ਖੇਡਾਂ’ ਦਾ ਉਦਘਾਟਨ

On Punjab

ਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ

On Punjab

ਅਮਰੀਕਾ ਨੇ ਰੋਕੇ ਪਾਕਿਸਤਾਨ ਜਹਾਜ਼, ਐਫਏਏ ਦੇ ਫਿਕਰ ਮਗਰੋਂ ਕੀਤੀ ਕਾਰਵਾਈ

On Punjab