46.8 F
New York, US
March 28, 2024
PreetNama
ਸਮਾਜ/Social

ਕੋਰੋਨਾ ਵਾਇਰਸ ਲਾਕਡਾਊਨ ਦੇ ਮੱਦੇਨਜ਼ਰ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਵੀ 3 ਮਈ ਤੱਕ ਰੱਦ

Domestic and international flights: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਿਨੋਂ-ਦਿਨ ਆਪਣੇ ਪੈਰ ਪਸਾਰ ਰਿਹਾ ਹੈ । ਇਸਦੇ ਮੱਦੇਨਜ਼ਰ ਅੱਜ ਪੀਐੱਮ ਮੋਦੀ ਵੱਲੋਂ ਦੇਸ਼ ਵਿੱਚ ਲਾਗੂ ਕੀਤਾ ਗਿਆ ਲਾਕ ਡਾਊਨ ਵਧਾਉਣ ਦਾ ਐਲਾਨ ਕੀਤਾ ਗਿਆ ਹੈ । ਕੋਰੋਨਾ ਵਾਇਰਸ ਨੂੰ ਦੇਖਦਿਆਂ ਸਾਰੀਆਂ ਨਿਯਮਿਤ ਘਰੇਲੂ ਅਤੇ ਕੌਮਾਂਤਰੀ ਯਾਤਰੀ ਉਡਾਣਾਂ ਵੀ 3 ਮਈ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ । ਇਸਦੀ ਜਾਣਕਾਰੀ DGCA(Directorate General of Civil Aviation) ਵੱਲੋਂ ਟਵੀਟ ਕਰ ਕੇ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਰੋਕਣ ਲਈ ਦੇਸ਼ ਭਰ ਚ 25 ਮਾਰਚ ਤੋਂ ਜਾਰੀ ਲਾਕਡਾਊਨ ਦਾ ਸਮਾਂ 3 ਮਈ ਤੱਕ ਵਧਾਉਣ ਦੇ ਸਰਕਾਰ ਦੇ ਫੈਸਲੇ ਤੋਂ ਬਾਅਦ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੇ ਅਗਲੇ 19 ਦਿਨਾਂ ਲਈ ਨਿਯਮਿਤ ਯਾਤਰੀ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ ।

ਹਵਾਬਾਜ਼ੀ ਮੰਤਰਾਲਾ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਾਰੀਆਂ ਨਿਯਮਿਤ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਦਾ ਪਰਿਚਾਲਨ 3 ਮਈ ਦੀ ਰਾਤ 11.59 ਮਿੰਟ ਤਕ ਰੱਦ ਕੀਤਾ ਜਾਂਦਾ ਹੈ । ਇਸ ਦੌਰਾਨ ਮੌਜੂਦਾ ਵਿਵਸਥਾ ਦੀ ਤਰ੍ਹਾਂ ਵਿਸ਼ੇਸ਼ ਯਾਤਰੀ ਉਡਾਣਾਂ ਅਤੇ ਕਾਰਗੋ ਉਡਾਣਾਂ ਦਾ ਪਰਿਚਾਲਨ ਜਾਰੀ ਰਹੇਗਾ ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਫੈਲਣ ਦੇ ਦੌਰਾਨ ਲਾਗ ਨੂੰ ਰੋਕਣ ਲਈ ਲਾਕ ਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ । ਪੀਐਮ ਮੋਦੀ ਦੀ ਇਸ ਘੋਸ਼ਣਾ ਤੋਂ ਤੁਰੰਤ ਬਾਅਦ ਭਾਰਤੀ ਰੇਲਵੇ ਨੇ ਵੀ ਆਪਣੀਆਂ ਯਾਤਰੀ ਸੇਵਾਵਾਂ ਨੂੰ 3 ਮਈ ਤਕ ਰੱਦ ਕਰ ਦਿੱਤਾ ਹੈ ।

ਦੱਸ ਦੇਈਏ ਕਿ ਪੂਰੇ ਦੇਸ਼ ਵਿੱਚ 25 ਮਾਰਚ ਤੋਂ ਲਾਗੂ 21 ਦਿਨਾਂ ਦੇ ਲਾਕ ਡਾਊਨ ਦਾ ਸਮਾਂ ਮੰਗਲਵਾਰ ਭਾਵ ਅੱਜ ਖਤਮ ਹੋ ਰਿਹਾ ਸੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਦੇਸ਼ ਦੇ ਨਾਂ ਸੰਬੋਧਨ ਵਿੱਚ ਇਸ ਨੂੰ 19 ਦਿਨ ਹੋਰ ਵਧਾ ਕੇ 3 ਮਈ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ । ਇਸ ਤੋਂ ਬਾਅਦ ਨਾਗਰਿਕ ਹਵਾਬਾਜ਼ੀ ਮੰਤਰਾਲਾ ਵਲੋਂ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ।

Related posts

ਗ਼ਜਲ

Pritpal Kaur

ਬਿ੍ਰਟੇਨ ਦੇ ਪਿ੍ਰੰਸ ਚਾਰਲਸ ਬੋਲੇ – ਸੌਰ ਊਰਜਾ ਦੀ ਦਿਸ਼ਾ ’ਚ ਭਾਰਤ ਦੀਆਂ ਕੋਸ਼ਿਸ਼ਾਂ ਦੁਨੀਆ ਲਈ ਉਦਾਹਰਣ

On Punjab

ਤੂਫਾਨ ਤੇ ਬਾਰਸ਼ ਦਾ ਕਹਿਰ, ਹੁਣ ਤਕ 16 ਮੌਤਾਂ

On Punjab