78.62 F
New York, US
September 12, 2026
PreetNama
ਖਾਸ-ਖਬਰਾਂ/Important News

ਕੋਰੋਨਾ ਵੈਕਸੀਨ ਦਾ ਮੋਟੇ ਲੋਕਾਂ ‘ਤੇ ਨਹੀਂ ਹੋਵੇਗਾ ਅਸਰ! ਵਿਗਿਆਨੀਆਂ ਨੇ ਦੱਸੀ ਵਜ੍ਹਾ

ਵਾਸ਼ਿੰਗਟਨ: ਅਮਰੀਕਾ ਦੀ ਇੱਕ ਖੋਜ ‘ਚ ਕਿਹਾ ਗਿਆ ਹੈ ਕਿ ਕੋਰੋਨਾ ਵੈਕਸੀਨ ਮੋਟੇ ਲੋਕਾਂ ‘ਤੇ ਬੇਅਸਰ ਹੋ ਸਕਦੀ ਹੈ। ਕੋਵਿਡ-19 ਦੀ ਜਟਿਲਤਾ ਹਾਈ ਬਾਡੀ ਮਾਸ ਇੰਡੈਕਸ (ਬੀਐਮਆਈ) ਵਾਲੇ ਲੋਕਾਂ ਦੀ ਸਥਿਤੀ ਨੂੰ ਖਰਾਬ ਕਰਦੀ ਹੈ। ਮਾਹਰਾਂ ਨੇ ਕੋਰੋਨਾਵਾਇਰਸ ਨਾਲ ਸੰਕਰਮਿਤ 812 ਮਰੀਜ਼ਾਂ ਦੇ ਬੀਐਮਆਈ ਦਾ ਅਧਿਐਨ ਕੀਤਾ। ਇਹ ਕੋਰੋਨਾ ਮਰੀਜ਼ ਜਾਂ ਤਾਂ ਬਿਮਾਰੀ ਤੋਂ ਠੀਕ ਹੋ ਗਏ ਜਾਂ ਫਿਰ ਵੀ ਲਾਗ ਨਾਲ ਲੜ ਰਹੇ ਸੀ।

ਖੋਜ ‘ਚ ਪਾਇਆ ਕਿ 812 ਵਿਅਕਤੀਆਂ ‘ਚੋਂ 70 ਪ੍ਰਤੀਸ਼ਤ ਮੋਟੇ ਸੀ ਜਦਕਿ ਕੋਵਿਡ-19 ਦੇ ਕਾਰਨ ਮਰਨ ਵਾਲਿਆਂ ਵਿੱਚੋਂ 82 ਪ੍ਰਤੀਸ਼ਤ ਜ਼ਿਆਦਾ ਭਾਰ ਵਾਲੇ ਸੀ। ਖੋਜਕਰਤਾ ਰਿਪੋਰਟ ਕਰਦੇ ਹਨ ਕਿ ਮੋਟੇ ਲੋਕ ਕੋਰੋਨਾਵਾਇਰਸ ਲਈ ਵਧੇਰੇ ਸੰਵੇਦਨਸ਼ੀਲ ਸਾਬਤ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਮੋਟਾਪਾ ਸਰੀਰ ਦੇ ਪ੍ਰਤੀਰੋਧੀ ਪ੍ਰਤੀਕ੍ਰਿਆ ਨੂੰ ਕਮਜ਼ੋਰ ਕਰਦਾ ਹੈ ਤੇ ਸੋਜਸ਼ ਨੂੰ ਗੰਭੀਰ ਬਣਾਉਂਦਾ ਹੈ। ਇਸ ਕਾਰਨ ਕੋਰੋਨਾਵਾਇਰਸ ਨਾਲ ਲੜਨ ‘ਚ ਸਰੀਰ ਕਮਜ਼ੋਰ ਹੋ ਜਾਂਦਾ ਹੈ।
ਅਲਾਬਮਾ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ. ਚਡ ਪੇਟਿਟ ਦਾ ਕਹਿਣਾ ਹੈ, “ਸਵਾਲ ਇਹ ਨਹੀਂ ਕਿ ਵੈਕਸੀਨ ਵਾਇਰਸ ਤੋਂ ਬਚਾਏਗੀ ਜਾਂ ਨਹੀਂ, ਪਰ ਸਵਾਲ ਇਸ ਬਾਰੇ ਹੈ ਕਿ ਵੈਕਸੀਨ ਪ੍ਰਭਾਵਸ਼ਾਲੀ ਹੈ ਜਾਂ ਨਹੀਂ। ਸਰਲ ਸ਼ਬਦਾਂ ‘ਚ ਵੈਕਸੀਨ ਕੰਮ ਕਰ ਸਕਦੀ ਹੈ, ਪਰ ਜ਼ਰੂਰੀ ਨਹੀਂ ਕਿ ਹਰ ਇੱਕ ਲਈ ਇੱਕੋ ਜਿਹੀ ਸਾਬਤ ਹੋਵੇ।” ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਮੋਟਾਪੇ ਨਾਲ ਜੁੜੀ ਸਮੱਸਿਆ ਕੋਵਿਡ-19 ਦੇ ਪ੍ਰਭਾਵਾਂ ਨੂੰ ਖਤਮ ਕਰ ਸਕਦੀ ਹੈ।

Related posts

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab

ਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹ

On Punjab

Jio ਦਾ ਨਵਾਂ ਵਾਊਚਰ ਪਲਾਨ, ਸਿਰਫ਼ 601 ਰੁਪਏ ’ਚ ਮਿਲੇਗਾ ਇੱਕ ਸਾਲ ਲਈ ਅਨਲਿਮਟਿਡ ਡੇਟਾ

On Punjab