PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਕੋਲਕਾਤਾ ਮਾਮਲਾ: ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਪੁੱਜੇ ਸੰਘਰਸ਼ਕਾਰੀ ਡਾਕਟਰ

ਪੱਛਮੀ ਬੰਗਾਲ ਦੇ ਆਰਜੀ ਕਰ ਹਸਪਤਾਲ ਵਿਚ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ’ਚ ਪੱਛਮੀ ਬੰਗਾਲ ਵਿਚ ਡਾਕਟਰਾਂ ਦੀ ਹੜਤਾਲ ਜਾਰੀ ਹੈ। ਇਹ ਡਾਕਟਰ ਸਰਵਉਚ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਕੰਮ ’ਤੇ ਨਹੀਂ ਪਰਤੇ ਸਨ ਜਿਸ ਕਾਰਨ ਸੂਬਾ ਸਰਕਾਰ ਨੇ ਇਨ੍ਹਾਂ ਡਾਕਟਰਾਂ ਨੂੰ ਗੱਲਬਾਤ ਦਾ ਅੱਜ ਆਖਰੀ ਵਾਰ ਸੱਦਾ ਦਿੱਤਾ ਸੀ। ਇਹ ਡਾਕਟਰ ਅੱਜ ਸ਼ਾਮ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਪੁੱਜ ਗਏ ਹਨ।

ਇਸ ਤੋਂ ਪਹਿਲਾਂ, ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਗੱਲਬਾਤ ਦੇ ਮਿੰਟ ਰਿਕਾਰਡ ਕਰਨ ਅਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸੂਬਾ ਸਰਕਾਰ ਨੇ ਇਸ ਸ਼ਰਤ ਨੂੰ ਸਵੀਕਾਰ ਕਰ ਲਿਆ ਹੈ। ਮੁੱਖ ਸਕੱਤਰ ਮਨੋਜ ਪੰਤ ਨੇ ਕਿਹਾ ਕਿ ਦੋਵੇਂ ਧਿਰਾਂ ਮੀਟਿੰਗ ਦੇ ਮਿੰਟਜ਼ ’ਤੇ ਦਸਤਖਤ ਕਰਨਗੀਆਂ ਅਤੇ ਸਪੱਸ਼ਟਤਾ ਲਈ ਕਾਪੀਆਂ ਸਾਂਝੀਆਂ ਕੀਤੀਆਂ ਜਾਣਗੀਆਂ।

Related posts

ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਸਵੇਰੇ 11 ਵਜੇ

On Punjab

ਅਕਤੂਬਰ 2023 ਤੱਕ 15 ਮਿਲੀਅਨ ਤੋਂ ਵੱਧ ਅਫ਼ਗਾਨਿਸਤਾਨ ‘ਚ ਲੋਕ ਹੋਣਗੇ ਭੁੱਖਮਰੀ ਦਾ ਸ਼ਿਕਾਰ, ਯੂਨੀਸੈਫ ਦੀ ਰਿਪੋਰਟ ਦਾ ਦਾਅਵਾ

On Punjab

Budget 2020: ਨਵਾਂ ਘਰ ਖਰੀਦਣ ਵਾਲਿਆਂ ਨੂੰ ਮਿਲੇਗੀ ਵੱਡੀ ਰਾਹਤ , ਮੱਧ ਵਰਗ ਨੂੰ ਮਿਲਣਗੇ ਇਹ ਫਾਇਦੇ….

On Punjab