PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ ਕਿਉਂਕਿ ਪੰਜਾਬ ਵਿੱਚ ਵਿਕਾਸ ਦੀ ਅਥਾਹ ਸੰਭਾਵਨਾ ਹੈ। ਸਨਅਤੀ ਵਿਕਾਸ ਲਈ ਅਲੱਗ ਅਲੱਗ ਨਵਗਠਿਤ ਦੋ ਦਰਜਨ ਕਮੇਟੀਆਂ ਦੀ ਸ਼ੁਰੂਆਤ ਕਰਨ ਲਈ ਅੱਜ ਇੱਥੇ ਸਮਾਗਮ ਕੀਤਾ ਗਿਆ, ਜਿਸ ਵਿੱਚ ਉਚੇਚੇ ਤੌਰ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਹੋਏ।

ਮੁੱਖ ਮੰਤਰੀ ਨੇ ਇਨ੍ਹਾਂ ਕਮੇਟੀਆਂ ਨੂੰ ਸੱਦਾ ਦਿੱਤਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਹ ਸਨਅਤੀ ਰਣਨੀਤੀ ਘੜਨ ਦੀ ਜ਼ਿੰਮੇਵਾਰੀ ਨਿਭਾਉਣ। ਮੁੱਖ ਮੰਤਰੀ ਨੇ ਪੰਜਾਬ ਨੂੰ ਪਸੰਦੀਦਾ ਸਨਅਤੀ ਕੇਂਦਰ ਬਣਾਉਣ ਲਈ ਸਨਅਤਕਾਰਾਂ ਨੂੰ ਬਰਾਬਰ ਦੇ ਭਾਈਵਾਲ ਵਜੋਂ ਅੱਗੇ ਵਧਣ ਦਾ ਸੱਦਾ ਵੀ ਦਿੱਤਾ।

ਮੁੱਖ ਮੰਤਰੀ ਨੇ ਸਤੰਬਰ 2023 ਵਿੱਚ ਸਰਕਾਰ-ਉਦਯੋਗ ਮਿਲਣੀਆਂ ਨੂੰ ਚੇਤੇ ਕਰਦਿਆਂ ਕਿਹਾ ਕਿ ਇਨ੍ਹਾਂ ਮਿਲਣੀਆਂ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਸੈਕਟਰ ਅਧਾਰਿਤ 24 ਕਮੇਟੀਆਂ ਦੇ ਵਿਚਾਰ ਦਾ ਜਨਮ ਹੋਇਆ ਸੀ। ਉਨ੍ਹਾਂ ਇਹ ਵੀ ਦਾਅਵੇ ਨਾਲ ਕਿਹਾ ਕਿ ਪੰਜਾਬ ਕੌਮਾਂਤਰੀ ਨਿਵੇਸ਼ਕਾਂ ਲਈ ਖਿੱਚ ਦਾ ਸਥਾਨ ਬਣ ਗਿਆ ਹੈ। ਸੂਬਾ ਸਰਕਾਰ ਵੱਲੋਂ ਸਿਰਜੇ ਮਾਹੌਲ ਦੇ ਸਦਕਾ ਜਪਾਨ, ਅਮਰੀਕਾ, ਜਰਮਨੀ, ਯੂਕੇ, ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਵਰਗੇ ਦੇਸ ਸੂਬੇ ਵਿੱਚ ਨਿਵੇਸ਼ ਲਈ ਡੂੰਘੀ ਰੁਚੀ ਦਿਖਾ ਰਹੇ ਹਨ।

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਸ਼ੁਰੂਆਤ ਮੌਕੇ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਸਨਅਤਕਾਰਾਂ ਦੀ ਬਾਂਹ ਮਰੋੜੀ ਜਾਂਦੀ ਸੀ। ਇਸ ਧੱਕੇਸ਼ਾਹੀ ਤੋਂ ਅੱਕ ਕੇ ਉਦਯੋਗਪਤੀ ਦੂਜੇ ਸੂਬਿਆਂ ਵੱਲ ਹਿਜਰਤ ਕਰ ਗਏ ਅਤੇ ਪੰਜਾਬ ਨੂੰ ਗੰਭੀਰ ਸੰਕਟ ਵਿੱਚ ਫਸਾ ਦਿੱਤਾ, ਜਿਸ ਨਾਲ ਸਾਡੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਗਏ।

Related posts

ਨਵਾਜ਼ੁਦੀਨ ਸਿਦੀਕੀ ਨੇ ਨਿੱਜੀ ਜ਼ਿੰਦਗੀ ਨੂੰ ਲੈਕੇ ਕਹੀ ਵੱਡੀ ਗੱਲ

On Punjab

ਕੈਨੇਡਾ ਦੇ ਸਡ਼ਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਭਾਰਤੀ ਵਿਦਿਆਰਥੀ ਹੁਣ ਖ਼ਤਰੇ ਤੋਂ ਬਾਹਰ

On Punjab

29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ‘ਚ ਪਰਮਰਾਜ ਸਿੰਘ ਉਮਰਾਨੰਗਲ ਤੇ 2 ਹੋਰਾਂ ਖ਼ਿਲਾਫ਼ ਕੇਸ ਦਰਜ

On Punjab