PreetNama
ਖਬਰਾਂ/News

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਜੱਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ, ਕਣਕ ਦੀ ਸਰਕਾਰੀ ਖ਼ਰੀਦ ਤੁਰੰਤ ਕਰਨ ਦੀ ਕੀਤੀ ਮੰਗ

ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜ਼ਿਲੇ ਭਰ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਨੇਕਾਂ ਪਿੰਡਾਂ ਵਿੱਚ ਆਪੋ ਆਪਣੇ ਘਰਾਂ ਉੱਪਰ ਯੂਨੀਅਨ ਦਾ ਝੰਡਾ ਲਹਿਰਾ ਕੇ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਖਾਲਸਾ ਸਾਜਨਾ ਦਿਵਸ ਤੇ ਇੱਕ ਵਾਰ ਫਿਰ ਸਰਬ ਸਾਂਝੀਵਾਲਤਾ ਅਤੇ ਮਨੁੱਖ ਦੀ ਮਨੁੱਖ ਹੱਥੋਂ ਲੁੱਟ ਰਹਿਤ ਸਮਾਜ ਸਿਰਜਣ ਦਾ ਪ੍ਰਣ ਕੀਤਾ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਾ ਹੋਇਆ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਨੂੰ ਖੇਤਾਂ ਵਿੱਚ ਰੁਲਣ ਤੋਂ ਬਚਾਇਆ ਜਾਵੇ । ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕਿਸਾਨਾਂ ਦੀ ਫ਼ਸਲ ਸਾਂਭਣ ਲਈ 50 ਕੁਇੰਟਲ ਦੀ ਬਜਾਏ ਇੱਕ ਕਿਸਾਨ ਨੂੰ ਇੱਕ ਵਾਰੀ ਵਿੱਚ ਆਪਣੀ ਫ਼ਸਲ ਦੀ ਵੇਚਣ ਦੀ ਆਗਿਆ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਇਸ ਵਿੱਚ ਸਿਲਸਿਲੇਵਾਰ ਛੋਟੇ ਅਤੇ ਮੱਧ ਵਰਗੀ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ । ਇਸ ਦੇ ਨਾਲ ਹੀ ਜੋ ਬੇਜ਼ਮੀਨੇ ਅਤੇ ਛੋਟੇ ਕਿਸਾਨ ਠੇਕੇ ਉਪਰ ਜ਼ਮੀਨ ਲੈ ਕੇ ਵੱਧ ਜ਼ਮੀਨ ਤੇ ਖੇਤੀ ਕਰਦੇ ਹਨ ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ਤੇ ਫ਼ਸਲ ਖ਼ਰੀਦ ਵਾਲੇ ਸਿਸਟਮ ਵਿੱਚ ਰੱਖਿਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਖਰੀਦ ਨਾਲ ਤੁਰੰਤ ਉਨ੍ਹਾਂ ਨੂੰ ਫਸਲ ਦੀ ਰਾਸ਼ੀ ਦਾ ਭੁਗਤਾਨ ਵੀ ਸਿੱਧਾ ਬੈਂਕ ਖਾਤਿਆਂ ਵਿੱਚ ਕੀਤਾ ਜਾਵੇ ।
ਇਸ ਮੌਕੇ ਸੂਬਾ ਆਗੂ ਗੁਰਮੀਤ ਮਹਿਮਾ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ ਟਹਿਲ ਸਿੰਘ, ਮਾਸਟਰ ਦੇਸ ਰਾਜ ਬਾਜੇ ਕੇ, ਗੁਰਚਰਨ ਸਿੰਘ ਮਲਸੀਆਂ ਕਲਾਂ, ਸੁਰਜੀਤ ਕੁਮਾਰ ਬਜੀਦਪੁਰ, ਜਗਰੂਪ ਸਿੰਘ ਮਹੀਆਂ ਵਾਲਾ , ਇਨਕਲਾਬੀ ਲੋਕ ਮੋਰਚਾ ਪੰਜਾਬ ਦੇ ਸੂਬਾ ਆਗੂ ਪਰਮਜੀਤ ਸਿੰਘ ਜ਼ੀਰਾ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਨਿਰਮਲ ਸਿੰਘ ਰੱਜੀ ਵਾਲਾ, ਵੀਰ ਦਵਿੰਦਰ, ਸੁਖਜੀਤ ਸਿੰਘ, ਗੁਰਮੀਤ ਸਿੰਘ ਸ਼ਰੀਹਵਾਲਾ ਬਰਾੜ ਆਦਿ ਤੋਂ ਇਲਾਵਾ ਅਨੇਕਾਂ ਕਿਸਾਨਾਂ ਅਤੇ ਵਰਕਰਾਂ ਨੇ ਆਪੋ ਆਪਣੇ ਘਰਾਂ ਤੇ ਝੰਡੇ ਲਹਿਰਾਏ।

Related posts

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ, 4 ਗ੍ਰਿਫ਼ਤਾਰ

On Punjab

‘ਸੂਬਿਆਂ ਨੂੰ ਸੌਂਪਿਆ ਗਿਆ ਅਪਰਾਧ ਰੋਕਣ ਦਾ ਕੰਮ’, SC ਨੇ ਕਿਹਾ- ਕਾਨੂੰਨੀ ਅਧਿਕਾਰਾਂ ਤੋਂ ਬਿਨਾਂ ਨਹੀਂ ਹੋਣੀ ਚਾਹੀਦੀ ਕਿਸੇ ਨੂੰ ਕੈਦ ਦੀ ਸਜ਼ਾ

On Punjab

Washington Wildfire : ਪੂਰਬੀ ਵਾਸ਼ਿੰਗਟਨ ‘ਚ ਜੰਗਲੀ ਅੱਗ ਨੇ ਧਾਰਿਆ ਭਿਆਨਕ ਰੂਪ, ਇੱਕ ਦੀ ਮੌਤ; 185 ਇਮਾਰਤਾਂ ਨੂੰ ਨੁਕਸਾਨੀਆਂ

On Punjab