71.6 F
New York, US
September 16, 2026
PreetNama
ਰਾਜਨੀਤੀ/Politics

ਕੱਲ੍ਹ ਤੋਂ ਨਹੀਂ ਲੱਗੇਗਾ ਲੌਕਡਾਊਨ! ਕੈਪਟਨ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਦੱਸੇ ਹਾਲਾਤ

ਕੋਰੋਨਾਵਾਇਰਸ ਨੇ ਪੰਜਾਬ ਦੀ ਆਰਥਿਕਤਾ ਨੂੰ ਝੰਜੋੜ ਸੁੱਟਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30,000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਨੁਮਾਨ ਹੈ।

ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਕਿਹਾ ਕਿ ਤਾਲਾਬੰਦੀ ਵਧਾਉਣ ਜਾਂ ਖ਼ਤਮ ਕਰਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਕਿਹੜੇ ਕਦਮ ਚੁੱਕਣ ਦੀ ਲੋੜ ਪਏਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕੋਰੋਨਾਵਾਇਰਸ ਦੀ ਲਾਗ ਦੇ ਹਾਲਾਤ ‘ਤੇ ਨਿਰਭਰ ਕਰਦਾ ਹੈ।
ਦਰਅਸਲ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਕੈਪਟਨ ਸਰਕਾਰ 30 ਜੂਨ ਤੋਂ ਮੁੜ ਲੌਕਡਾਊਨ ਲਾਗੂ ਕਰਨ ਜਾ ਰਹੀ ਹੈ। ਉਂਝ ਕੈਪਟਨ ਪਹਿਲਾਂ ਵੀ ਸਪਸ਼ਟ ਕਰ ਚੁੱਕੇ ਹਨ ਕਿ ਇਸ ਬਾਰੇ ਫੈਸਲਾ ਹਾਲਾਤ ਨੂੰ ਵੇਖਦਿਆਂ ਹੀ ਲਿਆ ਜਾਏਗਾ।

ਮਾਰਚ ਵਿੱਚ ਕਰਫਿਊ ਤੇ ਲੌਕਡਾਊਨ ਲਾਏ ਜਾਣ ਤੋਂ ਬਾਅਦ ਕੈਪਟਨ ਪਹਿਲੀ ਵਾਰ ਅੱਜ ਸਿੱਧੇ ਮੀਡੀਆ ਨਾਲ ਮੁਖਾਤਬ ਹੋਏ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕਰਦੇ ਸਨ।

Related posts

ਤੂਫਾਨ ਨਾਲ ਹੋਈ ਤਬਾਹੀ ਬਾਰੇ PM ਨੇ ਕਿਹਾ, ‘ਇਹ ਚੁਣੌਤੀ ਭਰਪੂਰ ਸਮਾਂ, ਪੂਰਾ ਦੇਸ਼ ਪੱਛਮੀ ਬੰਗਾਲ ਦੇ ਨਾਲ’

On Punjab

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ; ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

On Punjab

PM ਮੋਦੀ ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

On Punjab