72.66 F
New York, US
October 2, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ-  ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ  ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।  ਇਹ ਮੌਕੇ ਭਾਜਪਾ ਮੀਡੀਆ ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਐੱਮ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Related posts

ਮਿਆਂਮਾਰ ਆਰਥਿਕ ਤਬਾਹੀ ਦੇ ਕੰਢੇ, ਫ਼ੌਜੀ ਬਗਾਵਤ ਤੇ ਕੋਰੋਨਾ ਬਣਿਆ ਸਭ ਤੋਂ ਵੱਡਾ ਕਾਰਨ

On Punjab

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਾਰਪੋਰੇਟਾਂ ਦੇ ਵੱਡੇ ਪ੍ਰੋਜੈਕਟਾਂ ਨੂੰ ਦਿੱਤੀ ਸੁਰੱਖਿਆ

On Punjab

ਸੋਨਾਕਸ਼ੀ ਤੇ ਜ਼ਹੀਰ ਵਿਆਹ ਦੇ ਬੰਧਨ ਵਿੱਚ ਬੱਝੇਅਦਾਕਾਰਾ ਨੇ ਆਪਣੇ ਵਾਲਾਂ ਦਾ ਜੂੜਾ ਕੀਤਾ ਹੋਇਆ ਸੀ, ਜਿਸ ਵਿੱਚ ਉਸ ਨੇ ਸਫੇਦ ਰੰਗ ਦੇ ਫੁੱਲ ਲਗਾਏ ਹੋਏ ਸਨ। ਜ਼ਹੀਰ ਨੇ ਆਪਣੇ ਵਿਆਹ ਮੌਕੇ ਪੂਰੇ ਸਫੇਦ ਰੰਗ ਦੇ ਕੱਪੜੇ ਪਹਿਨੇ। ਪਹਿਲੀ ਤਸਵੀਰ ਵਿੱਚ ਜ਼ਹੀਰ ਸੋਨਾਕਸ਼ੀ ਦੇ ਹੱਥ ਨੂੰ ਚੁੰਮਦਾ ਦਿਖਾਈ ਦਿੰਦਾ ਹੈ ਅਤੇ ਦੂਜੀ ਵਿੱਚ ਆਪਣਾ ਵਿਆਹ ਰਜਿਸਟਰ ਕਰਦੇ ਨਜ਼ਰ ਆਉਂਦੇ ਹਨ। ਇੱਕ ਹੋਰ ਤਸਵੀਰ ’ਚ ਜ਼ਹੀਰ ਪੇਪਰ ’ਤੇ ਦਸਤਖ਼ਤ ਕਰਦਾ ਦਿਖਾਈ ਦਿੰਦਾ ਹੈ, ਜਦੋਂਕਿ ਸੋਨਾਕਸ਼ੀ ਨੇ ਆਪਣੇ ਪਿਤਾ ਸ਼ਤਰੂਘਣ ਦੀ ਬਾਹ ਫੜੀ ਹੋਈ ਹੈ ਤੇ ਉਹ ਜ਼ਹੀਰ ਨੂੰ ਦੇਖ ਰਹੀ ਹੈ। ਸੋਨਾਕਸ਼ੀ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਇਸੇ ਦਿਨ ਸੱਤ ਸਾਲ ਪਹਿਲਾਂ (23.06.2017) ਅਸੀਂ ਦੋਵਾਂ ਨੇ ਇੱਕ-ਦੂਜੇ ਦੀਆਂ ਅੱਖਾਂ ਵਿੱਚ ਪਿਆਰ ਦੇਖਿਆ ਤੇ ਇਸ ਨੂੰ ਨਿਭਾਉਣ ਦਾ ਫ਼ੈਸਲਾ ਕੀਤਾ। ਅੱਜ ਉਸ ਪਿਆਰ ਨੇ ਸਾਡੀਆਂ ਚੁਣੌਤੀਆਂ ਤੇ ਜਿੱਤਾਂ ਦੀ ਅਗਵਾਈ ਕੀਤੀ… ਇਸ ਪਲ ਤੱਕ ਵੀ ਅਗਵਾਈ ਕੀਤੀ, ਜਿੱਥੇ ਸਾਡੇ ਪਰਿਵਾਰਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਹੁਣ ਅਸੀਂ ਪਤੀ-ਪਤਨੀ ਹਾਂ।’’

On Punjab