51.8 F
New York, US
April 23, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਖ਼ਾਲਸਾ ਨੂੰ ਟਾਵਰ ਤੋਂ ਉਤਾਰਨ ਲਈ ਚਾਰਾਜੋਈ

ਸਮਾਣਾ- ਟਾਵਰ ਮੋਰਚਾ ਕਮੇਟੀ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਹੇਠ ਉਤਾਰਨ ਲਈ ਸਰਕਾਰ ਖ਼ੁਦ ਪ੍ਰਬੰਧ ਕਰੇ, ਕਿਉਂਕਿ ਉਨ੍ਹਾਂ ਕੋਲ ਅਜਿਹੇ ਸਾਧਨ ਨਹੀਂ ਹਨ ਜੋ ਸਰਕਾਰ ਕੋਲ ਹਨ। ਇਸ ਸਬੰਧੀ ਅੱਜ ਸ਼ਾਮ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਟਾਵਰ ਮੋਰਚਾ ਕਮੇਟੀ ਵੱਲੋਂ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਤਲਵਿੰਦਰ ਸਿੰਘ ਔਲਖ, ਅਮਿਤੋਜ ਸਿੰਘ ਮਾਨ, ਗੁਰਪ੍ਰੀਤ ਸਿੰਘ, ਕਾਕਾ ਸਿੰਘ ਕੋਟੜਾ ਅਤੇ ਖੁਸ਼ਹਿੰਦਰ ਸਿੰਘ ਸ਼ਾਮਲ ਹੋਏ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਹੇਠਾਂ ਉਤਾਰਨ ਦੇ ਪ੍ਰਬੰਧ ਸਰਕਾਰ ਖੁਦ ਕਰੇ, ਕਿਉਂਕਿ ਉਨ੍ਹਾਂ ਕੋਲ ਅਜਿਹੇ ਸਾਧਨ ਨਹੀਂ ਹਨ ਜੋ ਸਰਕਾਰ ਕੋਲ ਮੌਜੂਦ ਹਨ। ਉਹ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਸਨਮਾਨ ਸਹਿਤ ਟਾਵਰ ਤੋਂ ਹੇਠਾਂ ਉਤਾਰਨ ਦੇ ਪ੍ਰਬੰਧ ਸਰਕਾਰ ਆਪਣੇ ਪੱਧਰ ’ਤੇ ਕਰੇ।

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੋਰਚਾ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਸਮਾਣਾ ਪ੍ਰਸ਼ਾਸਨ, ਐੱਸ ਡੀ ਐੱਮ ਰਿਚਾ ਗੋਇਲ ਅਤੇ ਡੀ ਐੱਸ ਪੀ ਫਤਿਹ ਸਿੰਘ ਬਰਾੜ ਨੂੰ ਲਿਖਤੀ ਰੂਪ ਵਿੱਚ ਸਾਰੀ ਸਥਿਤੀ ਬਾਰੇ ਜਾਣੂ ਕਰਵਾ ਚੁੱਕੇ ਹਨ ਕਿ ਮੋਰਚਾ ਕਮੇਟੀ ਕੋਲ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਹੇਠ ਉਤਾਰਨ ਲਈ ਕੋਈ ਵੀ ਠੋਸ ਪ੍ਰਬੰਧ ਨਹੀਂ ਹੈ। ਸਰਕਾਰ ਕੋਲ ਹਰ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਹੇਠ ਉਤਾਰਨ ਲਈ ਕੀਤੇ ਪ੍ਰਬੰਧਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

ਉਨ੍ਹਾਂ ਕਿਹਾ, ‘‘ਅਸੀਂ ਸਰਕਾਰ ਦੀ ਉਡੀਕ ਕਰ ਰਹੇ ਹਾਂ, ਤਾਂ ਜੋ ਅਸੀਂ ਸਮੇਂ ਸਿਰ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਹੇਠ ਉਤਾਰ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਅਖੰਡ ਪਾਠ ਕਰਵਾ ਸਕੀਏ ਅਤੇ ਪਾਤੜਾਂ-ਪਟਿਆਲਾ ਰੋਡ ’ਤੇ ਲੱਗਾ ਧਰਮ ਯੁੱਧ ਮੋਰਚੇ ਦਾ ਧਰਨਾ ਸਮਾਪਤ ਕਰ ਸਕੀਏ।’’ ਐੱਸ ਡੀ ਐੱਮ ਸਮਾਣਾ ਰਿਚਾ ਗੋਇਲ ਨੇ ਟਾਵਰ ਮੋਰਚਾ ਕਮੇਟੀ ਤਰਫ਼ੋਂ ਲਿਖਤੀ ਰੂਪ ਵਿੱਚ ਦਰਖ਼ਾਸਤ ਮਿਲੀ ਹੈ, ਜਿਸ ਨੂੰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਹੇਠਾਂ ਉਤਾਰਨ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਜਲਦੀ ਹੀ ਉਨ੍ਹਾਂ ਨੂੰ ਹੇਠਾਂ ਉਤਾਰਨ ਦੇ ਪ੍ਰਬੰਧ ਮੁਕੰਮਲ ਹੋ ਜਾਣਗੇ।

Related posts

ਪੰਜਾਬ ਦੀ ਗੁਆਚੀ ਰੂਹ ਦੀ ਭਾਲ ‘ਚ ਨਿਕਲਿਆ ਪਿੰਡ ਹਰੀਕੇ ਕਲਾਂ ਦੀ ਧਰਤੀ ਦਾ ਕਾਫਲਾ

Pritpal Kaur

PM Modi ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਦੇਵਘਰ ਏਅਰਪੋਰਟ ‘ਤੇ ਰੋਕਿਆ ਗਿਆ

On Punjab

ਪਾਕਿਸਤਾਨ ‘ਚ ਆਟੇ ਤੋਂ ਬਾਅਦ ਪੈਟਰੋਲ-ਡੀਜ਼ਲ ਦੀ ਮਾਰੋਮਾਰ, ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

On Punjab