PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਵੱਲੋਂ ਕੇਂਦਰੀ ਦਖ਼ਲ ਦੀ ਮੰਗ ਖ਼ਾਰਜ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ’ਚ ਕੇਂਦਰ ਦੇ ਦਖ਼ਲ ਦੀ ਮੰਗ ਖ਼ਾਰਜ ਕਰ ਦਿੱਤੀ। ਵਿਰੋਧੀ ਧਿਰਾਂ ਤਰਫ਼ੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਏ ਜਾਣ ਦੀ ਮੰਗ ਕੀਤੀ ਗਈ ਸੀ। ਪੀੜਤ ਪਰਿਵਾਰ ਵੀ ਸੀ ਬੀ ਆਈ ਦੀ ਜਾਂਚ ’ਤੇ ਅੜਿਆ ਹੋਇਆ ਹੈ। ਉਨ੍ਹਾਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਖੜ੍ਹਨ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਹਰ ਜਾਨ ਦੀ ਕਦਰ ਹੈ ਅਤੇ ਕਾਰਵਾਈ ਕਰਨਾ ਸਰਕਾਰ ਦਾ ਫ਼ਰਜ਼ ਹੈ।

ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਲਿਖਤੀ ਦਰਖ਼ਾਸਤ ਦਿੱਤੇ ਜਾਣ ਦੀ ਸੂਰਤ ’ਚ ਖ਼ੁਦਕੁਸ਼ੀ ਕੇਸ ਦੀ ਜਾਂਚ ਸੀ ਬੀ ਆਈ ਹਵਾਲੇ ਕਰਨ ਦਾ ਭਰੋਸਾ ਦਿੱਤਾ ਸੀ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਖ਼ੁਦਕੁਸ਼ੀ ਕੇਸ ਦੀ ਜਾਂਚ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਪੰਜਾਬ ਪੁਲੀਸ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਹੋਵੇਗੀ। ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬਾਕੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਜੇ ਇਸ ਕੇਸ ’ਚ ਕਿਸੇ ਹੋਰ ਸਾਜ਼ਿਸ਼ਕਾਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਬਿਨਾਂ ਦੇਰ ਸਖ਼ਤ ਕਾਰਵਾਈ ਹੋਵੇਗੀ।

ਮੁੱਖ ਮੰਤਰੀ ਨੇ ਹਰਿਆਣਾ ’ਚ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਵੱਲੋਂ ਕੀਤੀ ਖ਼ੁਦਕੁਸ਼ੀ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਕੀ ਉਸ ਕੇਸ ਦੀ ਜਾਂਚ ਸੀ ਬੀ ਆਈ ਹਵਾਲੇ ਕੀਤੀ ਗਈ ਸੀ? ਉਨ੍ਹਾਂ 2021 ਵਿੱਚ ਪਿਓ ਅਤੇ ਧੀ ਵੱਲੋਂ ਜਾਨ ਦੇਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਪਰਿਵਾਰ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੋਸ਼ੀ ਠਹਿਰਾਇਆ ਸੀ ਪਰ ਉਸ ਕੇਸ ਨੂੰ ਵੀ ਸੀ ਬੀ ਆਈ ਹਵਾਲੇ ਨਹੀਂ ਕੀਤਾ ਗਿਆ ਸੀ। ਪੁਰਾਣੇ ਕੇਸਾਂ ਦੀ ਗੱਲ ਕਰਦਿਆਂ ਉਨ੍ਹਾਂ ਮਹਿਲ ਕਲਾਂ ’ਚ ਵਾਪਰੇ ਕਿਰਨਜੀਤ ਕੌਰ ਕਤਲ ਕਾਂਡ ਦਾ ਹਵਾਲਾ ਵੀ ਦਿੱਤਾ। ਪਟਿਆਲੇ ਵੀ ਇੱਕ ਵਿਅਕਤੀ ਨੇ ਮੀਡੀਆ ਸਾਹਮਣੇ ਅੱਗ ਲਾ ਲਈ ਸੀ ਅਤੇ ਉਸ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਨਜ਼ਦੀਕੀ ਭਰਤ ਇੰਦਰ ਸਿੰਘ ਚਹਿਲ ਦਾ ਨਾਮ ਲਿਆ ਸੀ। ਉਦੋਂ ਨਾ ਕਿਸੇ ਨੇ ਅਸਤੀਫ਼ਾ ਦਿੱਤਾ ਸੀ ਤੇ ਨਾ ਮਾਮਲੇ ਦੀ ਸੀ ਬੀ ਆਈ ਜਾਂਚ ਹੋਈ।

Related posts

ਪੀਐਮ ਮੋਦੀ ਨੇ ਕਿਉਂ ਕੀਤੀ ਰਾਸ਼ਟਰਪਤੀ ਨਾਲ ਮੀਟਿੰਗ?

On Punjab

ਮਹਿਲਾ ਪੁਲਿਸ ਮੁਲਾਜ਼ਮ ਨੇ ਥਾਣੇ ‘ਚ ਨੱਚ ਕੇ ਬਣਾਈ TikTok ਵੀਡੀਓ, ਹੋਈ ਮੁਅੱਤਲ, ਹੁਣ ਇੱਕ ਹੋਰ ਵੀਡੀਓ ਵਾਇਰਲ

On Punjab

India protests intensify over doctor’s rape and murder

On Punjab