PreetNama
ਰਾਜਨੀਤੀ/Politics

ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਦਾਅਵੇ ਮਗਰੋਂ ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ

ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਭਾਰਤ ਨੇ ਵੱਡਾ ਐਕਸ਼ਨ ਲਿਆ ਹੈ। ਭਾਰਤ ਨੇ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਵਿੱਚ ਕੱਢ ਦਿੱਤਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ, “ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ‘ਤੇ ਭਾਰਤ ਸਰਕਾਰ ਦੀ ਵਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।”

ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ।

ਭਾਰਤ ਨੇ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ।

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਦਾ ਸਿੱਧਾ ਖੰਡਨ ਕੀਤਾ ਗਿਆ ਹੈ, ਜਿਸ ਵਿੱਚ ਟਰੂਡੋ ਨੇ ਸੰਸਦ ਵਿੱਚ ਬੋਲਦਿਆਂ ਨਿੱਝਰ ਦੇ ਕਤਲ ਨੂੰ ਭਾਰਤ ਨਾਲ ਜੋੜਿਆ ਸੀ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਦੇ ਬਿਆਨ ਦੀ ਵੀ ਆਲੋਚਨਾ ਕੀਤੀ ਗਈ ਹੈ।

Related posts

ਭਰਨ ਵਧੀ ਮਿਤੀ; ਹੁਣ 31 ਦਸੰਬਰ ਕਰ ਸਕਦੇ ਹੋ ਫਾਈਲ

On Punjab

ਆਖ਼ਰ ਵਿਵਾਦਾਂ ‘ਚ ਕਿਉਂ ਫਸਦੇ ਨਵਜੋਤ ਸਿੱਧੂ? ਜਾਣੋ ਅਸਲ ਕਹਾਣੀ

On Punjab

ਆਰਥਿਕ ਅਪਰਾਧੀਆਂ ‘ਤੇ ਕੱਸਿਆ ਜਾਵੇਗਾ ਸ਼ਿਕੰਜਾ, ਪੀਐੱਮ ਮੋਦੀ ਨੇ ਕਿਹਾ- ਨਵੀਨਤਮ ਤਕਨੀਕ ਦੀ ਕਰਨੀ ਚਾਹੀਦੀ ਹੈ ਵਰਤੋਂ

On Punjab