41.83 F
New York, US
March 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਭਾਰਤ ਵਿੱਚ ਐਲਪੀਜੀ ਦੀ ਕਮੀ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ

ਮੁਹਾਲੀ: ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਤੱਕ ਪਹੁੰਚ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਆਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”
ਸਥਿਤੀ ਦਾ ਫਾਇਦਾ ਉਠਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਜਾਂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਕੋਈ ਵੀ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਕਰਕੇ ਜਾਂ ਕਮੀ ਬਾਰੇ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਅੱਗੇ ਕਿਹਾ ਕਿ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਵੱਧ ਕੀਮਤ ਵਸੂਲਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਾਜ਼ਾਰ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੇਕਰ ਕੋਈ ਵੀ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਜਾਂ ਨਿਰਧਾਰਤ ਕੀਮਤ ਤੋਂ ਵੱਧ ਪੈਸੇ ਵਸੂਲਣ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਐਲਪੀਜੀ ਸਿਲੰਡਰਾਂ ਦੀ ਢੁਕਵੀਂ ਸਪਲਾਈ ਬਰਕਰਾਰ ਰੱਖਣ ਸਬੰਧੀ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਆਮ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਜ਼ਰੂਰੀ ਵਸਤਾਂ ਜਨਤਾ ਲਈ ਆਸਾਨੀ ਨਾਲ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related posts

ਸਾਹ ਦਾ ਸੰਕਟ : ਪੈਟਰੋਲ-ਡੀਜ਼ਲ ਤੇ ਖਾਣ-ਪੀਣ ਤੋਂ ਬਾਅਦ ਹੁਣ ਦਵਾਈਆਂ ਦੀ ਕਮੀ ਕਾਰਨ ਸ੍ਰੀਲੰਕਾ ‘ਚ ਹੰਗਾਮਾ

On Punjab

ਇਰਾਕ : ਅਮਰੀਕੀ ਸਫਾਰਤਖਾਨੇ ਨੇੜੇ ਹਮਲਾ, ਜਾਂਚ ‘ਚ ਜੁੱਟੀ ਅਮਰੀਕੀ ਫੌਜ

On Punjab

ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ! ਇਹ ਸਾਰੇ ਵੀਜ਼ੇ ਕੀਤੇ ਸਸਪੈਂਡ

On Punjab