87.78 F
New York, US
July 16, 2025
PreetNama
ਰਾਜਨੀਤੀ/Politics

ਖੇਤੀ ਬਿੱਲਾਂ ਵਿਰੁੱਧ ‘ਆਪ’ ਨੇ ਕੀਤੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਬਿੱਲਾਂ ਵਿਰੁੱਧ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਰੋਸ ਪ੍ਰਦਰਸ਼ਨ ਕੀਤੇ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਤੇ ਖੇਤੀ ਨਾਲ ਜੁੜੇ ਸਾਰੇ ਵਰਗ ਮੋਦੀ ਸਰਕਾਰ ਦੀ ਅਜਿਹੀ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ, ਕਿਉਂਕਿ ਜਿਸ ਧੌਂਸ ਨਾਲ ਖੇਤੀ ਨਾਲ ਸਬੰਧਤ ਤਿੰਨੇ ਆਰਡੀਨੈਂਸਾਂ ਨੂੰ ਲੋਕ ਸਭਾ ਤੇ ਰਾਜ ਸਭਾ ‘ਚ ਪਾਸ ਕਰਵਾਇਆ ਹੈ, ਇਹ ਨਾ ਸਿਰਫ਼ ਲੋਕਤੰਤਰ ਬਲਕਿ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਸਾਰੇ ਧੰਦਿਆਂ-ਕਿੱਤਿਆਂ ਨੂੰ ਤਬਾਹ ਕਰਕੇ ਰੱਖ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਘਾਤਕ ਕਾਨੂੰਨ ਵਾਪਸ ਲੈਣ ਲਈ ਮਜਬੂਰ ਨਹੀਂ ਕਰ ਦਿੱਤਾ ਉਦੋਂ ਤੱਕ ਸੜਕਾਂ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਜਾਰੀ ਰਹੇਗਾ। ਭਗਵੰਤ ਮਾਨ ਨੇ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਸਮੇਤ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ ਵੱਲੋਂ 25 ਸਤੰਬਰ ਨੂੰ ਐਲਾਨੇ ਪੰਜਾਬ ਬੰਦ ਦੀ ਮਿਸਾਲੀਆ ਸਫਲਤਾ ਲਈ ਹਰ ਪੱਖੋਂ ਸਹਿਯੋਗ ਕਰਨ।

Related posts

ਬੀਜੇਪੀ ਦੀ ਵਿੱਤ ਮੰਤਰੀ ਦੇ ਪਤੀ ਦੀ ਸਲਾਹ, ਰਾਓ ਤੇ ਮਨਮੋਹਨ ਸਿੰਘ ਤੋਂ ਕੁਝ ਸਿੱਖੋ

On Punjab

ਹਰਿਆਣਾ ਅਸੈਂਬਲੀ ਦਾ ਬਜਟ ਸੈਸ਼ਨ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀ

On Punjab

ਕੰਨੜ ਅਦਾਕਾਰਾ ਤੋਂ 12.56 ਕਰੋੜ ਰੁਪਏ ਦਾ ਸੋਨਾ ਜ਼ਬਤ

On Punjab