87.78 F
New York, US
July 17, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ

ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।ਅੱਜ ਜ਼ਿਲ੍ਹਾ ਬਰਨਾਲਾ ਦੇ ਕਸਬਾ ਸਹਿਣਾ ਵਿੱਚ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਖੱਤਰੀ ਸਭਾ ਨੇ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ ਕੀਤਾ।

ਸਰਦਾਰ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਖੱਤਰੀ ਸਭਾ ਦੇ ਜਿਲ੍ਹਾ ਪ੍ਰਧਾਨ ਪਵਨ ਧੀਰ ਨੇ ਸਮੁੱਚੀ ਖੱਤਰੀ ਸਭਾ ਵੱਲੋ ਵਿਸ਼ਵਾਸ਼ ਦਿਵਾਇਆ ਕਿ, ਜਿਲ੍ਹਾ ਬਰਨਾਲਾ ਵਿੱਚ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਯੋਗਦਾਨ ਪਾਇਆ ਜਾਵੇਗਾ।
ਬਰਨਾਲਾ ਦੇ ਕਸਬਾ ਸਹਿਣਾ ਵਿੱਚ ਭਰਤੀ ਮੁਹਿੰਮ ਨੂੰ ਤੇਜ ਕਰਦੇ ਹੋਏ ਸਰਦਾਰ ਤਰਨਜੀਤ ਸਿੰਘ ਦੁੱਗਲ ਨੇ ਕਿਹਾ ਕਿ, ਅੱਜ ਪੰਜਾਬ ਨੂੰ ਮਜ਼ਬੂਤ ਖੇਤਰੀ ਪ੍ਰਤੀਨਿਧ ਧਿਰ ਲੋੜ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਹੀ ਪੰਜਾਬ ਦੀ ਤਰੱਕੀ ਲਈ ਲਾਹੇਵੰਦ ਹੈ। ਓਹਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਵਿੱਚ ਭਾਈਚਾਰਕ ਏਕਤਾ ਨੂੰ ਮਜ਼ਬੂਤ ਰੱਖ ਸਕਦਾ ਹੈ।
ਇਸ ਮੌਕੇ ਸਰਦਾਰ ਤਰਨਜੀਤ ਸਿੰਘ ਦੁੱਗਲ ਨੇ ਸਾਰੀਆਂ ਧਾਰਮਿਕ, ਸਮਾਜਿਕ ਸਭਾਵਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸਭਾਵਾਂ ਇਕੱਠੀਆਂ ਹੋ ਕੇ ਆਪਣੀ ਰਾਜਸੀ ਸ਼ਕਤੀ ਨੂੰ ਮਜਬੂਰ ਕਰਨ ਭਰਤੀ ਮੁਹਿੰਮ ਨਾਲ ਜੁੜਨ। ਇਸ ਦੇ ਨਾਲ ਹੀ ਓਹਨਾ ਨੌਜਵਾਨਾਂ ਨੂੰ ਖਾਸ ਅਪੀਲ ਕੀਤੀ ਕਿ ਅੱਜ ਨੌਜਵਾਨੀ ਅੱਗੇ ਆਕੇ ਆਪਣੀ ਸਿਆਸੀ ਧਿਰ ਦੇ ਨਾਲ ਵੱਧ ਤੋਂ ਵੱਧ ਜੁੜਨ ਅਤੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਆਪਣਾ ਯੋਗਦਾਨ ਅਦਾ ਕਰਨ।

Related posts

ਮਨੀਪੁਰ ਘਟਨਾ ‘ਤੇ ਮੋਦੀ ਸਰਕਾਰ ਦੇ ਸਮਰਥਨ ‘ਚ ਆਇਆ ਅਮਰੀਕਾ, ਵੀਡੀਓ ਬਾਰੇ ਕਹੀ ਇਹ ਗੱਲ

On Punjab

‘ਹੰਕਾਰ, ਝੂਠ, ਨਿਰਾਸ਼ਾਵਾਦ ਤੇ ਅਗਿਆਨਤਾ ਨਾਲ ਖੁਸ਼ ਰਹਿਣ ਉਹ ਲੋਕ…’, ਹਿੰਦੀ ਹਾਰਟਲੈਂਡ ‘ਚ ਜਿੱਤ ਤੋਂ ਬਾਅਦ ਪੀਐਮ ਮੋਦੀ ਦਾ ਵਿਰੋਧੀ ਧਿਰ ‘ਤੇ ਹਮਲਾ.

On Punjab

ਅਰਬ ਸਾਗਰ ‘ਤੇ ਤੂਫਾਨ ਦੀ ਚਿਤਾਵਨੀ, ਗੁਜਰਾਤ ਅਤੇ ਮਹਾਰਾਸ਼ਟਰ ‘ਚ 3 ਜੂਨ ਤੱਕ ਦੇਵੇਗਾ ਦਸਤਕ

On Punjab