PreetNama
ਰਾਜਨੀਤੀ/Politics

ਗਣਤੰਤਰ ਦਿਵਸ ‘ਤੇ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ ਮੁੱਖ ਮਹਿਮਾਨ, ਮੋਦੀ ਦਾ ਸੱਦਾ ਕਬੂਲਿਆ

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਹੋਣਗੇ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ 26 ਜਨਵਰੀ 2021 ਨੂੰ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਆਉਣ ਦਾ ਸੱਦਾ ਦਿੱਤਾ ਸੀ।

27 ਨਵੰਬਰ ਨੂੰ ਫ਼ੋਨ ‘ਤੇ ਗੱਲਬਾਤ ਦੌਰਾਨ ਜਾਨਸਨ ਨੂੰ ਇਹ ਸੱਦਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸੀ। ਜਾਨਸਨ ਨੇ ਇਹ ਸੱਦਾ ਸਵੀਕਾਰ ਕਰ ਲਿਆ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਨੇ ਇਸ ਦੀ ਪੁਸ਼ਟੀ ਕੀਤੀ ਹੈ। ਰਾਅਬ ਨੇ ਕਿਹਾ, “ਸਾਡੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੁੱਖ ਮਹਿਮਾਨ ਵਜੋਂ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਸਵੀਕਾਰ ਕਰ ਲਿਆ ਹੈ।”

ਇਸ ਤੋਂ ਬਾਅਦ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਦੇਸ਼ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨਾ ਭਾਰਤ ਤੇ ਬ੍ਰਿਟੇਨ ਦੇ ਸਬੰਧਾਂ ਵਿੱਚ ਇੱਕ ਨਵੇਂ ਦੌਰ ਦਾ ਸੰਕੇਤ ਹੋਵੇਗਾ।
ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਭਾਰਤ ਦੇ ਦੌਰੇ ‘ਤੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਅੱਜ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨਾਲ ਆਰਥਿਕ ਸੰਬੰਧ ਮਜ਼ਬੂਤ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਤਵਾਦ ਅਤੇ ਕੱਟੜਵਾਦ ਕਾਰਨ ਪੈਦਾ ਹੋਈਆਂ ਚੁਣੌਤੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ, ਜੋ ਸਾਂਝੀਆਂ ਚਿੰਤਾਵਾਂ ਹਨ।

27 ਸਾਲਾਂ ਦੇ ਅੰਤਰਾਲ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਗਲੇ ਮਹੀਨੇ ਭਾਰਤ ਦੇ 70ਵੇਂ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਹੋਣਗੇ। ਇਸ ਤੋਂ ਪਹਿਲਾਂ ਜੌਹਨ ਮੇਜਰ 1993 ਵਿੱਚ ਨਵੀਂ ਦਿੱਲੀ ਵਿੱਚ ਹੋਏ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈ ਚੁੱਕੇ ਹਨ।

Related posts

ਪਾਕਿ ਵਿਦੇਸ਼ ਮੰਤਰੀ ਵੱਲੋਂ ਵਿਵਾਦਪੂਰਨ ਮੁੱਦਿਆਂ ਦੇ ਹੱਲ ਲਈ ਭਾਰਤ ਨਾਲ ‘ਸੰਯੁਕਤ ਗੱਲਬਾਤ’ ਦੀ ਮੰਗ

On Punjab

ਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ

On Punjab

Parliament Monsoon Session: ਸਦਨ ’ਚ ਹੰਗਾਮਾ ਬਰਕਰਾਰ, ਲੋਕਸਭਾ ਤੇ ਰਾਜਸਭਾ ਦੀ ਕਾਰਵਾਈ ਮੁਲਤਵੀ

On Punjab