PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗਾਜ਼ਾ ’ਚ ਕਹਿਰ: ਇਜ਼ਰਾਇਲੀ ਹਮਲਿਆਂ ’ਚ 38 ਦੀ ਮੌਤ

ਗਾਜ਼ਾ-  ਇਜ਼ਰਾਇਲੀ ਹਮਲਿਆਂ ਅਤੇ ਗੋਲੀਬਾਰੀ ਵਿੱਚ ਅੱਜ ਸਵੇਰੇ ਗਾਜ਼ਾ ਵਿੱਚ 38 ਲੋਕ ਮਾਰੇ ਗਏ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਵਲੋਂ ਦਿੱਤੀ ਗਈ। ਭਾਵੇਂ ਕੌਮਾਂਤਰੀ ਪੱਧਰ ’ਤੇ ਜੰਗ ਰੋਕਣ ਲਈ ਦਬਾਅ ਵਧ ਰਿਹਾ ਹੈ ਪਰ ਇਜ਼ਰਾਈਲ ਵੱਲੋਂ ਲਗਾਤਾਰ ਹਮਲੇ ਜਾਰੀ ਹਨ। ਅਲ-ਅਵਦਾ ਹਸਪਤਾਲ ਦੇ ਸਿਹਤ ਕਰਮਚਾਰੀਆਂ ਮੁਤਾਬਕ, ਮੱਧ ਅਤੇ ਉੱਤਰੀ ਗਾਜ਼ਾ ਵਿੱਚ ਸ਼ਨੀਵਾਰ ਸਵੇਰੇ ਹੋਏ ਹਮਲਿਆਂ ਵਿੱਚ ਕਈ ਲੋਕਾਂ ਦੀ ਮੌਤ ਹੋਈ, ਜਿਸ ਵਿੱਚ ਨੁਸੈਰਾਤ ਸ਼ਰਨਾਰਥੀ ਕੈਂਪ ਵਿੱਚ ਇੱਕੋ ਪਰਿਵਾਰ ਦੇ 9 ਮੈਂਬਰ ਵੀ ਸ਼ਾਮਲ ਸਨ। ਇਹ ਹਮਲੇ ਉਸ ਵੇਲੇ ਹੋਏ ਜਦੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਐਲਾਨ ਕੀਤਾ ਕਿ ਹਮਾਸ ਦੇ ਪੂਰਨ ਖ਼ਾਤਮੇ ਤੱਕ ਲੜਾਈ ਜਾਰੀ ਰਹੇਗੀ।

ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ ਗਾਜ਼ਾ ਸ਼ਹਿਰ ਦੇ ਤੁਫਾਹ ਇਲਾਕੇ ਇੱਕੋ ਪਰਿਵਾਰ ਦੇ 11 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਸ਼ਿਫਾ ਹਸਪਤਾਲ ਨੇ ਦੱਸਿਆ ਕਿ ਸ਼ਾਤੀ ਸ਼ਰਨਾਰਥੀ ਕੈਂਪ ’ਤੇ ਹਮਲੇ ਵਿੱਚ ਹੋਰ 4 ਲੋਕ ਮਾਰੇ ਗਏ। ਹਾਲਾਂਕਿ ਇਜ਼ਰਾਇਲੀ ਫੌਜ ਨੇ ਇਨ੍ਹਾਂ ਹਮਲਿਆਂ ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

Related posts

ਭਾਰਤ ਦੀ ਰੱਖਿਆ ਬਰਾਮਦ ਦਹਾਕੇ ’ਚ 21,000 ਕਰੋੜ ਤੋਂ ਟੱਪੀ: ਰਾਜਨਾਥ

On Punjab

ਅਪਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਨੇ 12 ਲੜਾਕੂ ਜਹਾਜ਼ ਗੁਆਏ: ਹਵਾਈ ਸੈਨਾ ਮੁਖੀ

On Punjab

ਕਾਂਗਰਸ ਪਾਰਟੀ ਦੇ ਵਿਧਾਇਕ, ਐੱਮ.ਪੀ. ਹੀ ਦੱਸਣ ਲੱਗੇ ਸਰਕਾਰ ਦੀਆਂ ਨਾਕਾਮੀਆਂ: ਸੁਖਬੀਰ ਬਾਦਲ

On Punjab