70.05 F
New York, US
March 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗਾਜ਼ਾ ’ਤੇ ਕਬਜ਼ਾ ਛੱਡੇਗਾ ਹਮਾਸ; ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ

ਗਾਜ਼ਾ ਪੱਟੀ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਗਾਜ਼ਾ ’ਤੇ ਕਬਜ਼ਾ ਛੱਡਣ ਨੂੰ ਰਾਜ਼ੀ ਹੋ ਗਿਆ ਹੈ। ਹਮਾਸ ਨੇ ਕਿਹਾ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ ਪਰ ਹਮਾਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਟਰੰਪ ਦੇ ਸ਼ਾਂਤੀ ਸਮਝੌਤਿਆਂ ਦੇ ਕੁਝ ਪੱਖਾਂ ’ਤੇ ਗੱਲਬਾਤ ਤੋਂ ਬਾਅਦ ਹੀ ਫੈਸਲਾ ਹੋਵੇਗਾ। ਕੁਝ ਮੀਡੀਆ ਰਿਪੋਰਟਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਹਮਾਸ ਨੇ ਹਥਿਆਰ ਸੁੱਟਣ ਬਾਰੇ ਕੋਈ ਗੱਲ ਨਹੀਂ ਕੀਤੀ। ਇਸ ਤੋਂ ਪਹਿਲਾਂ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਗਾਜ਼ਾ ਵਿਚ ਗੋਲੀਬਾਰੀ ਤੁਰੰਤ ਬੰਦ ਕਰੇ। ਹਮਾਸ ਦੇ ਐਲਾਨ ਤੋਂ ਬਾਅਦ ਟਰੰਪ ਨੇ ਇਜ਼ਰਾਈਲ ਨੂੰ ਗਾਜ਼ਾ ਵਿਚ ਤੁਰੰਤ ਹਮਲੇ ਬੰਦ ਕਰਨ ਲਈ ਕਿਹਾ ਹੈ ਤੇ ਇਜ਼ਰਾਈਲ ਨੇ ਕਿਹਾ ਕਿ ਉਹ ਟਰੰਪ ਦੀ ਨੀਤੀ ਅਨੁਸਾਰ ਕੰਮ ਕਰਨ ਲਈ ਤਿਆਰ ਹਨ।

Related posts

ਕਰਤਾਰਪੁਰ ਲਾਂਘੇ ਦੇ ਉਸਾਰੀ ਕਾਰਜਾਂ ‘ਚ ਪਿਆ ਵਿਘਨ

On Punjab

ਕਾਂਗਰਸੀਆਂ ਨੇ ਬੀੜੀਆਂ ਸਿੱਧੂ ਖਿਲਾਫ ਤੋਪਾਂ, ਵੱਡੇ ਧਮਾਕੇ ਦੇ ਆਸਾਰ

On Punjab

Delhi Fire News: ਕੇਸ਼ਵਪੁਰਮ ਇਲਾਕੇ ਦੇ ਤੋਤਾਰਾਮ ਬਾਜ਼ਾਰ ’ਚ ਲੱਗੀ ਭਿਆਨਕ ਅੱਗ, ਤਿੰਨ ਦੁਕਾਨਾਂ ਸੜ ਕੇ ਹੋਈਆਂ ਸੁਆਹ ਸੂਚਨਾ ਦੇਣ ਤੋਂ ਇਕ ਘੰਟੇ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਦੇਖ ਕੇ ਦੁਕਾਨਦਾਰ ਗੁੱਸੇ ‘ਚ ਆ ਗਏ। ਇਸ ਦੌਰਾਨ ਦੁਕਾਨਦਾਰ ਅਤੇ ਫਾਇਰਮੈਨਾਂ ਵਿਚਾਲੇ ਝੜਪ ਵੀ ਦੇਖਣ ਨੂੰ ਮਿਲੀ। ਦੁਕਾਨਦਾਰਾਂ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ 10 ਤੋਂ 12 ਕਿਲੋਮੀਟਰ ਦੂਰ ਫਿਲਮਿਸਤਾਨ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਥੇ ਪੁੱਜੀਆਂ ਸਨ।

On Punjab