80.91 F
New York, US
September 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗਿਆਨੀ ਰਘਬੀਰ ਸਿੰਘ ‘ਆਪ’ ਦਾ ਵਰਕਰ ਬਣ ਕੇ ਕੰਮ ਕਰ ਰਹੇ

ਚੰਡੀਗੜ੍ਹ-  ​ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਇਸ ਸਮੇਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਰਕਰ ਵਜੋਂ ਕੰਮ ਕਰ ਰਹੇ ਹਨ ਅਤੇ ਅਜਿਹਾ ਕਰਕੇ ਉਹ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ। ​ਸੁਖਬੀਰ ਬਾਦਲ ਨੇ ਸਰਕਾਰ ਨੂੰ ਸਿੱਧੀ ਅਤੇ ਖੁੱਲ੍ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਧਰਮ ਨੂੰ ਸਿਆਸਤ ਲਈ ਵਰਤਣਾ ਬੰਦ ਕੀਤਾ ਜਾਵੇ। ਜੇਕਰ ਹਿੰਮਤ ਹੈ ਤਾਂ ਸਿੱਧਾ ਮੇਰੇ ’ਤੇ ਕਾਰਵਾਈ ਕਰੋ, ਮੈਂ ਤੁਹਾਡੀਆਂ ਅਜਿਹੀਆਂ ਗਿੱਦੜ-ਧਮਕੀਆਂ ਤੋਂ ਕਿਸੇ ਵੀ ਕੀਮਤ ’ਤੇ ਡਰਨ ਵਾਲਾ ਨਹੀਂ ਹਾਂ।

ਸੁਖਬੀਰ ਬਾਦਲ ਨੇ ਕਿਹਾ ਕਿ ਨਹਿਰੀ ਮਾਮਲਿਆਂ ਦੇ ਗੰਭੀਰ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਨਿਰੰਤਰ ਵਧ ਰਿਹਾ ਹੈ, ਪਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਸਰਕਾਰ ਪੂਰੀ ਤਰ੍ਹਾਂ ਅਵੇਸਲੀ ਬਣੀ ਬੈਠੀ ਹੈ ਅਤੇ ਕਿਸੇ ਵੱਡੇ ਖ਼ਤਰੇ ਨੂੰ ਸੱਦਾ ਦੇ ਰਹੀ ਹੈ।

ਆਪ ਸਰਕਾਰ ਧਰਮ ਨੂੰ ਸਿਆਸਤ ਲਈ ਵਰਤਣਾ ਬੰਦ ਕਰੇ: ਬਾਦਲ- ​ਸੁਖਬੀਰ ਬਾਦਲ ਨੇ ਅਪ੍ਰੇਂਟਿਸ ਲਾਈਨ ਮੈਨ ਯੂਨੀਅਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਤਸ਼ੱਦਦ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਗੱਲ ਕਰਨ ਵਾਲੀ ਸਰਕਾਰ ਦਾ ਅਸਲ ਚਿਹਰਾ ਹੁਣ ਸਭ ਦੇ ਸਾਹਮਣੇ ਆ ਚੁੱਕਾ ਹੈ। ​ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਅਤੇ ਪਾਰਟੀ ਦੀ ਦਿਨੋ-ਦਿਨ ਵਧ ਰਹੀ ਚੜ੍ਹਤ ਨੂੰ ਵੇਖ ਕੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬੁਰੀ ਤਰ੍ਹਾਂ ਘਬਰਾਏ ਹੋਏ ਹਨ, ਜਿਸ ਕਾਰਨ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਲਈ ਕੋਝੀਆਂ ਸਿਆਸੀ ਚਾਲਾਂ ਚੱਲੀਆਂ ਜਾ ਰਹੀਆਂ ਹਨ।

Related posts

ਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇ

On Punjab

ਰਤਨ ਟਾਟਾ ਨੇ 1500 ਕਰੋੜ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ ‘ਤੇ ਕਿਹਾ…

On Punjab

ਬਠਿੰਡਾ ਮਿਲਟਰੀ ਸਟੇਸ਼ਨ ਨੇੜੇ ਸੁਰੱਖਿਆ ‘ਚ ਵੱਡੀ ਸੰਨ੍ਹ; ਪਾਕਿਸਤਾਨ-ਕੈਨੇਡਾ ਫੁਟੇਜ ਭੇਜਣ ਵਾਲਾ ਜਾਸੂਸੀ ਕੈਮਰਾ ਫੜਿਆ, 2 ਗ੍ਰਿਫ਼ਤਾਰ

On Punjab