67.19 F
New York, US
June 9, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲ

ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇ ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਦੀਰਘ ਵਿਚਾਰ ਵਟਾਂਦਰਾ ਕੀਤਾ ਗਿਆ।

ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਸ. ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।

ਅੰਤ੍ਰਿੰਗ ਕਮੇਟੀ ਵਿੱਚ ਇਹ ਵੀ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ’ਤੇ ਫੈਸਲੇ ਤੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਦਲਜੀਤ ਸਿੰਘ ਭਿੰਡਰ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਸਕੱਤਰ ਸ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਇੰਚਾਰਜ ਸ. ਆਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।

Related posts

Geomagnetic Storm : ਸੂਰਜ ਤੋਂ ਨਿਕਲੀ ਆਫ਼ਤ ! ਅੱਜ ਧਰਤੀ ਨਾਲ ਟਕਰਾਏਗਾ ਜਿਓਮੈਗਨੈਟਿਕ ਤੂਫ਼ਾਨ, GPS ਵੀ ਹੋ ਸਕਦੈ ਪ੍ਰਭਾਵਿਤ

On Punjab

ਸੰਗਰਸ਼ ਜਿਨ੍ਹਾਂ ਦੀ ਫਿਤਰਤ ਜਿੱਤ ਉਨ੍ਹਾਂ ਦੀ ਅਟੱਲ

Pritpal Kaur

ਵਿਜੈ ਸਾਂਪਲਾ ਨੇ ਕੌਮੀ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, ਇਹ ਦੱਸੀ ਵਜ੍ਹਾ

On Punjab