72.5 F
New York, US
August 5, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੁਰਦਾਸਪੁਰ ’ਚ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ

ਗੁਰਦਾਸਪੁਰ: ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਕਰੀਬ ਦੱਸ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਨੇ ਕਿਹਾ ਕਿ ਅਸੀਂ ਰਾਤ ਦਾ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਸਾਡੀ ਸਿਹਤ ਖ਼ਰਾਬ ਹੋ ਗਈ। ਉਨ੍ਹਾਂ ਨੇ ਕਿਹਾ ਕਿ ਹੋ ਸਕਦਾ ਹੈ ਬੱਚਿਆਂ ਨੂੰ ਫੂਡ ਪੁਆਇਜ਼ਨਿੰਗ ਹੋਈ ਹੋਵੇ। ਉਥੇ ਹੀ ਬੱਚਿਆਂ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਸਕੂਲ ਵਲੋਂ ਸਹੀ ਖਾਣਾ ਨਾ ਦੇਣ ’ਤੇ ਅਸੀਂ ਪਹਿਲਾਂ ਵੀ ਇਕ ਦੋ ਵਾਰ ਸ਼ਿਕਾਇਤ ਕੀਤੀ ਹੈ ਬੱਚਿਆਂ ਨੇ ਕਿਹਾ ਕਿ 8:30 ਵਜੇ 8 ਤੋਂ 10 ਬੱਚਿਆਂ ਦੀ ਸਿਹਤ ਇਕਦਮ ਵਿਗੜ ਗਈ, ਜਿਸ ਕਰਕੇ ਉਹਨਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਭਰਤੀ ਕਰਾਇਆ ਗਿਆ।

ਇਸ ਸੰਬੰਧ ਵਿਚ ਸਕੂਲ ਦੇ ਪ੍ਰਿੰਸੀਪਲ ਰਾਜੀਵ ਮਹਾਜਨ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਨੂੰ ਬਿਲਕੁਲ ਸਾਫ਼ ਸੁਥਰਾ ਖਾਣਾ ਦਿੱਤਾ ਜਾਂਦਾ ਹੈ । ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋਈ ਹੈ। ਮੈਂ ਅੱਜ ਛੁੱਟੀ ’ਤੇ ਸੀ ਤੇ ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ ਤਾਂ ਮੈਂ ਸਿਵਲ ਹਸਪਤਾਲ ਆਇਆ ਹਾਂ। ਪਤਾ ਲੱਗਿਆ ਹੈ ਕਿ ਬੀਤੇ ਦਿਨ ਇਨ੍ਹਾਂ ਬੱਚਿਆਂ ਨੂੰ ਆਇਰਨ ਦੀ ਗੋਲੀ ਵੀ ਦਿੱਤੀ ਗਈ ਸੀ, ਸ਼ਾਇਦ ਉਸ ਨਾਲ ਇਨ੍ਹਾਂ ਬੱਚਿਆਂ ਨੂੰ ਸਮੱਸਿਆ ਆਈ ਹੋਵੇ, ਪਰ ਬੱਚਿਆਂ ਦੀ ਹਾਲਤ ਬਿਲਕੁਲ ਸਥਿਰ ਹੈ।

Related posts

ਪੰਜਾਬ ਦੇ ਸਰਪੰਚਾਂ ਬਾਰੇ ਛਪੀ ਡਾਇਰੈਕਟਰੀ ਲੋਕ ਅਰਪਣ

On Punjab

Punjab Election 2022: ਸਰਗਰਮ ਸਿਆਸਤ ਤੋਂ ਦੂਰ ਰਹਿਣਗੇ ਸੁਨੀਲ ਜਾਖੜ, ਪੰਜਾਬ ‘ਚ ਕਾਂਗਰਸ ਲਈ ਪੰਜ ਵੱਡੀਆਂ ਚੁਣੌਤੀਆਂ

On Punjab

America Visa Process News: ਅਮਰੀਕਾ ਨੂੰ ਵੀਜ਼ਾ ਪਾਲਸੀ ‘ਚ ਕਰਨੀ ਪਵੇਗੀ ਤਬਦੀਲੀ, ਤਾਂ ਹੀ ਵਧੇਗਾ ਵਪਾਰ

On Punjab