PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ ,ਇੱਕ ਵਿਅਕਤੀ ਦੀ ਮੌਤ ,ਗੁਰਦੁਆਰਾ ਸਾਹਿਬ ਦਾ ਫੰਡ ਹੜੱਪਣ ਦੇ ਲੱਗੇ ਸੀ ਆਰੋਪ

ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜੰਗ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਕਮੇਟੀ ਦੇ ਫੰਡਾਂ ਦਾ ਗਬਨ ਕਰਨ ਦਾ ਇਲਜ਼ਾਮ ਲਾਉਣ ਵਾਲੇ ਵਿਅਕਤੀ ‘ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿੱਚ ਉਸ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਤਿੰਨ ਲੋਕਾਂ ਦੇ ਨਾਂ ਲਿਖੇ ਸਨ। ਪੁਲਿਸ ਨੇ ਸੁਸਾਈਡ ਨੋਟ ਤੇ ਬੇਟੇ ਦੀ ਸ਼ਿਕਾਇਤ ਦੇ ਆਧਾਰ ‘ਤੇ ਤਿੰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਸਲ ਜਾਣਕਾਰੀ ਅਨੁਸਾਰ ਜੰਗ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਦਾ ਸਾਬਕਾ ਸਕੱਤਰ ਸੀ। ਉਸ ‘ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ 7 ਲੱਖ ਰੁਪਏ ਗਬਨ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸ ਕਾਰਨ ਉਹ ਉਦਾਸ ਘੁੰਮ ਰਿਹਾ ਸੀ। ਨਾਲ ਹੀ ਕਥਿਤ ਦੋਸ਼ੀ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਅੱਜ ਸਵੇਰੇ ਉਸ ਨੇ ਗੁੱਸੇ ਵਿੱਚ ਆ ਕੇ ਦੋਸ਼ ਲਾਉਣ ਵਾਲੇ ਵਿਅਕਤੀ ‘ਤੇ ਪਹਿਲਾਂ 4 ਗੋਲੀਆਂ ਚਲਾਈਆਂ। ਜਦੋਂ ਉਹ ਬਚ ਗਿਆ ਤਾਂ ਜੰਗ ਸਿੰਘ ਨੇ ਟਰੱਕ ਦੇ ਪਿੱਛੇ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।ਗੋਲੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਵੀ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉੱਥੇ ਹੀ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ਵਿਚ ਉਸ ਨੇ 3 ਲੋਕਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Related posts

ਮੁੰਬਈ ’ਚ 25 ਸਾਲਾ ਏਅਰਹੋਸਟੈਸ ਨਾਲ ਬਲਾਤਕਾਰ

On Punjab

ਅਮਰੀਕਾ ਵੱਲੋਂ ਭਾਰਤੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ

On Punjab

ਅਟਾਰੀ ਬਾਰਡਰ ‘ਤੇ tourists ‘ਤੇ ਲੱਗੀ ਪਾਬੰਦੀ, ਭਾਰਤੀ ਨਾਗਰਿਕ ਫਸੇ ਪਾਕਿ ‘ਚ

On Punjab