41.47 F
New York, US
January 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾ

ਤਲਵੰਡੀ ਸਾਬੋ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ ਬਿਆਨ ਨੂੰ ਵਿਵਾਦਿਤ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਆਪਣੇ ਸਬੋਧਨ ਦੌਰਾਨ ਕਿਹਾ ਕਿ ਗੁਰਮਤਿ ਦੇ ਗਿਆਨ ਤੋਂ ਕੋਰੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ’ਤੇ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗਣ।
ਸਿੰਘ ਸਾਹਿਬ ਨੇ ਕਿਹਾ ਕਿ ਦਸਵੰਧ ਸਿੱਖ ਕੌਮ ਦਾ ਇੱਕ ਅਹਿਮ ਅੰਗ ਹੈ ਅਤੇ ਗੁਰੂ ਸਾਹਿਬਾਨ ਵੇਲੇ ਤੋਂ ਹੀ ਇਹ ਰਵਾਇਤ ਚੱਲਦੀ ਆ ਰਹੀ ਹੈ।ਉਨ੍ਹਾਂ ਕਿਹਾ ਕਿ ਗੋਲਕਾਂ ਦਾ ਪੈਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਭਲੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਦਦ ਵਾਸਤੇ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਧਰਮਾਂ ਦੀਆਂ ਮਰਿਯਾਦਾਵਾਂ ਸਬੰਧੀ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਜਥੇਦਾਰ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸਮਝਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਬਿਆਨ ’ਤੇ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Related posts

ਭਾਰਤੀ ਬਾਜ਼ਾਰਾਂ ‘ਤੇ ਚੀਨ ਦਾ ਕਬਜ਼ਾ, ਹੈਰਾਨ ਕਰ ਦੇਣਗੇ ਅੰਕੜੇ

On Punjab

ਕੋਰੋਨਾ ਸੰਕਰਮਿਤ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਦਾ ਭਾਰਤ ਦੌਰਾ ਹੋਇਆ ਮੁਲਤਵੀ

On Punjab

ਹਨੇਰੇ ਚ ਘਿਰੀ ਪੂਰਨਮਾਸ਼ੀ

Pritpal Kaur