PreetNama
ਖਾਸ-ਖਬਰਾਂ/Important News

ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਕੀਤੀ ਤਲਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਮਾਮਲੇ ਦੀ ਹੁਣ ਤਕ ਦੀ ਜਾਂਚ ਦੀ ਪੂਰੀ ਸਟੇਟਸ ਰਿਪੋਰਟ ਹਾਈ ਕੋਰਟ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਡੇਰਾ ਮੁਖੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ। ਡੇਰਾ ਮੁਖੀ ਗੁਰਮੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਬੇਅਦਬੀ ਮਾਮਲੇ ‘ਚ ਦਰਜ ਮਾਮਲਿਆਂ ਦੀ ਜਾਂਚ ਐੱਸ.ਆਈ.ਟੀ ਦੀ ਬਜਾਏ ਸੀ.ਬੀ.ਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਸਰਕਾਰ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲਏ ਜਾਣ ਨੂੰ ਵੀ ਚੁਣੌਤੀ ਦਿੱਤੀ ਗਈ ਹੈ।

ਦਾਇਰ ਪਟੀਸ਼ਨ ‘ਚ ਡੇਰਾ ਮੁਖੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 “ਚ ਬੇਅਦਬੀ ਮਾਮਲੇ ‘ਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਰ ਬਾਅਦ ‘ਚ ਜਿਵੇਂ ਹੀ ਸੂਬੇ ‘ਚ ਸਰਕਾਰ ਬਦਲੀ ਤਾਂ ਇਸ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਅਤੇ ਬਾਅਦ ਵਿਚ ਅਗਸਤ 2018 ‘ਚ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਵਿਧਾਨ ਸਭਾ ‘ਚ ਮਤਾ ਪਾਸ ਕਰ ਕੇ ਹੁਕਮ ਵਾਪਸ ਲੈ ਲਏ ਗਏ।

ਡੇਰਾ ਮੁਖੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਇਕ ਮੁਲਜ਼ਮ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਸਾਲ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ ਤੇ ਫਿਰ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਐਸ.ਆਈ.ਟੀ ਨੂੰ ਸੁਨਾਰੀਆ ਜੇਲ੍ਹ ਜਾ ਕੇ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਸਨ ਅਤੇ ਐਸ.ਆਈ.ਟੀ ਉਨ੍ਹਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਡੇਰਾ ਮੁਖੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਇਸ ਲਈ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਜੋ ਹੁਕਮ ਸਰਕਾਰ ਨੇ ਰੱਦ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਦਿਆਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ,

Related posts

ਟਰੰਪ ਪ੍ਰਸ਼ਾਸਨ ਵੱਲੋਂ ਮਾਨਵੀ ਗ੍ਰਾਂਟਾਂ ਨੂੰ ਰੱਦ ਕਰਨ ਵਿਰੁੱਧ ਅਸਥਾਈ ਰੋਕ ਲਗਾਈ

On Punjab

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਖਤਮ

On Punjab

Democracy in Hong Kong : ਅਮਰੀਕਾ ਸਮੇਤ 21 ਦੇਸ਼ਾਂ ਨੇ ਹਾਂਗਕਾਂਗ ਦੀ ਅਖ਼ਬਾਰ ਨੂੰ ਬੰਦ ਕਰਨ ਦਾ ਕੀਤਾ ਵਿਰੋਧ

On Punjab