21.54 F
New York, US
January 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਗ੍ਰਿਫ਼ਤਾਰ

ਮੁਕਤਸਰ- ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਜਬਰਨ ਵਸੂਲੀ ਦੇ ਇੱਕ 2024 ਦੇ ਮਾਮਲੇ ਵਿੱਚ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਸੂਬਾ ਪੁਲੀਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਤੇਜ਼ ਕੀਤੀ ਗਈ ਕਾਰਵਾਈ ਦੌਰਾਨ ਹੋਈਆਂ ਹਨ। ਸਦਰ ਮੁਕਤਸਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਨੂੰ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਦੇ ਬਿਆਨਾਂ ’ਤੇ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਲਡੀ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਇੱਥੇ ਕੋਟਕਪੂਰਾ ਰੋਡ ਸਥਿਤ ਆਦੇਸ਼ ਨਗਰ ਦੇ ਰਹਿਣ ਵਾਲੇ ਹਨ ਅਤੇ ਇਹ ਪਰਿਵਾਰ ਅਸਲ ਵਿੱਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਪੁਲੀਸ ਵਿੱਚ ਸਾਬਕਾ ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਹੇ ਸ਼ਮਸ਼ੇਰ ਸਿੰਘ ਨੂੰ ਮੁਕਤਸਰ ਜ਼ਿਲ੍ਹੇ ਵਿੱਚ ਇੱਕ ਕਤਲ ਦੇ ਕੇਸ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ 2021 ਵਿੱਚ ਸੇਵਾਮੁਕਤ ਕਰ ਦਿੱਤਾ ਗਿਆ ਸੀ।

ਗੋਲਡੀ, ਜੋ ਕਿ ਇੱਕ ‘ਇਸ਼ਤਿਹਾਰੀ ਭਗੌੜਾ’ ਹੈ, 2022 ਵਿੱਚ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ 2024 ਵਿੱਚ ਜਾਰੀ ਕੀਤੇ ਗਏ ਇੱਕ ਜਨਤਕ ਨੋਟਿਸ ਅਨੁਸਾਰ, ਗੋਲਡੀ ਦੇ ਕੈਨੇਡਾ ਜਾਂ ਸੰਯੁਕਤ ਰਾਜ ਅਮਰੀਕਾ ਵਿੱਚ ਹੋਣ ਦਾ ਸ਼ੱਕ ਹੈ ਅਤੇ ਉਹ 2017 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਗੋਲਡੀ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਸੀ ਪਰ ਖ਼ਬਰਾਂ ਮੁਤਾਬਕ ਪਿਛਲੇ ਸਾਲ ਉਸ ਤੋਂ ਵੱਖ ਹੋ ਗਿਆ ਸੀ। ਸਾਲ 2024 ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਨੇ ਗੋਲਡੀ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ “ਵਿਅਕਤੀਗਤ ਅਤਿਵਾਦੀ” ਘੋਸ਼ਿਤ ਕੀਤਾ ਸੀ।

Related posts

ਯੂਕਰੇਨ ਨੂੰ ਭਰੋਸਾ ਹੈ ਕਿ ਰੂਸ ਨਾਲ ਜੰਗ ਖ਼ਤਮ ਕਰਵਾਉਣ ’ਚ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀ

On Punjab

‘ਆਪਰੇਸ਼ਨ ਸਿੰਧੂਰ’ ਦੌਰਾਨ ਚੀਨ ਦੀ ਭੂਮਿਕਾ ’ਤੇ ਪਾਕਿਸਤਾਨ ਦੀ ਮੋਹਰ: ਕਿਹਾ-ਅਸੀਂ ਸਹਿਮਤ ਹਾਂ

On Punjab

ਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀ

On Punjab