PreetNama
ਸਮਾਜ/Social

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚ

ਮਾਨਸਾ ਪੁਲਿਸ ਦੀ ਕਸਟੱਡੀ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ CIA ਇੰਚਾਰਜ ਮਾਨਸਾ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਡਿਊਟੀ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫ਼ਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਚ ਹੜਕੰਪ ਮਚ ਗਿਆ ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ, ਲਾਰੈਂਸ ਬਿਸ਼ਨੋਈ ਗਰੁੱਪ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਪੁਲਿਸ ਨੂੰ ਧਮਕੀ ਦਿੱਤੀ ਹੈ। ਜਾਣਕਾਰੀ ਅਨੁਸਾਰ ਮਾਨਸਾ ਸੀਆਈਏ ਸਟਾਫ਼ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

Related posts

ਸੈਂਸੈਕਸ ਅਤੇ ਨਿਫ਼ਟੀ ਵਿਚ ਉਤਰਾਅ ਚੜ੍ਹਾਅ ਜਾਰੀ

On Punjab

ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀ

On Punjab

ਪਾਕਿਸਤਾਨੀ ਅਦਾਕਾਰਾ Hania Amir ਦਾ ਦੀਵਾਨਾ ਹੋਇਆ Diljit Dosanjh, ਲਾਈਵ ਕੰਸਰਟ ‘ਚ ਖੁਦ ਨੂੰ ਕਿਹਾ ‘ਲਵਰ’ ਹਾਨੀਆ ਆਮਿਰ ਨੇ ਦਿਲਜੀਤ ਦੇ ਕੰਸਰਟ ‘ਚ ਸ਼ਿਰਕਤ ਕੀਤੀ ਸੀ। ਦਿਲਜੀਤ ਨੇ ਉਸ ਨੂੰ ਸਟੇਜ ‘ਤੇ ਬੁਲਾਇਆ ਤੇ ਉਸ ਲਈ ਇਕ ਗੀਤ ਵੀ ਗਾਇਆ। ਹਾਨੀਆ ਜਿਵੇਂ ਹੀ ਸਟੇਜ ‘ਤੇ ਪਹੁੰਚੀ, ਦਿਲਜੀਤ ਨੇ ਉਸ ਲਈ ਆਪਣਾ ਹਿੱਟ ਟਰੈਕ ‘ਲਵਰ’ ਗਾਇਆ। ਦੋਵਾਂ ਦੀ ਕੈਮਿਸਟਰੀ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

On Punjab