81.59 F
New York, US
July 24, 2026
PreetNama
ਸਮਾਜ/Social

ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਕੋਰਟ ਦੇ ਬਾਹਰ ਗੋਲ਼ੀਆਂ ਨਾਲ ਭੁੰਨਿਆ, ਸੇਠੀ ਗੈਂਗ ਨਾਲ ਸੀ ਜੁੜਿਆ

ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ (Nagaur Court Complex) ‘ਚ ਸੋਮਵਾਰ ਨੂੰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ (Sandeep Bishnoi) ਨੂੰ ਨਾਗੌਰ ਪੁਲਿਸ ਦੇ ਸਾਹਮਣੇ ਹੀ ਸ਼ੂਟਰਾਂ ਨੇ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਸੰਦੀਪ ਨਾਗੌਰ ਦੀ ਜੇਲ੍ਹ ‘ਚ ਬੰਦ ਸੀ। ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਹਫੜਾ-ਦਫੜੀ ਮਚ ਗਈ।

ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਸੰਦੀਪ ਨੂੰ ਕਿਸੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕਰਨ ਲਈ ਲੈ ਕੇ ਆਈ ਸੀ। ਇਸ ਦੌਰਾਨ ਕਾਲੇ ਰੰਗ ਦੀ ਸਕਾਰਪੀਓ ‘ਚ ਸਵਾਰ ਸ਼ੂਟਰ ਨੇ ਤੁਰੰਤ ਗੈਂਗਸਟਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਕਤਲ ਕਰਨ ਵਾਲੇ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਸਨ। ਘਟਨਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਨਾਗੌਰ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ। ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ।

ਹਰਿਆਣਾ ਦਾ ਬਦਨਾਮ ਗੈਂਗਸਟਰ ਤੇ ਸੁਪਾਰੀ ਕਿਲਰ ਸੀ ਸੰਦੀਪ

ਤੁਹਾਨੂੰ ਦੱਸ ਦੇਈਏ ਕਿ ਸੰਦੀਪ ਹਰਿਆਣਾ ਦਾ ਬਦਨਾਮ ਗੈਂਗਸਟਰ ਤੇ ਸੁਪਾਰੀ ਕਿਲਰ ਸੀ। ਉਹ ਸੇਠੀ ਗੈਂਗ ਨਾਲ ਜੁੜਿਆ ਹੋਇਆ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਉਹ ਸ਼ਰਾਬ ਦੀ ਤਸਕਰੀ ਦੇ ਨਾਲ-ਨਾਲ ਸੁਪਾਰੀ ਕਿਲਿੰਗ ਦਾ ਕੰਮ ਵੀ ਕਰਦਾ ਸੀ। ਨਾਗੌਰ ‘ਚ ਵੀ ਇਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਭੀਲਵਾੜਾ ‘ਚ ਦੋ ਕਾਂਸਟੇਬਲਾਂ ਦਾ ਕਤਲ ਕਰਨ ਵਾਲੇ ਤਸਕਰ ਰਾਜੂ ਫੌਜੀ ਅਤੇ ਗੈਂਗਸਟਰ ਸੰਦੀਪ ਬਿਸ਼ਨੋਈ ਖਾਸ ਦੋਸਤ ਸਨ। ਸੰਦੀਪ ਨੇ ਹੀ ਰਾਜੂ ਫੌਜੀ ਨੂੰ ਪੁਲਿਸ ਵਾਲਿਆਂ ਨੂੰ ਮਾਰਨ ਲਈ ਹਥਿਆਰ ਦਿੱਤੇ ਸਨ।

Related posts

ਵਿਧਾਨ ਸਭਾ ਚੋਣ ਨਤੀਜੇ 2022: ਕਿਵੇਂ ਹੁੰਦੀ ਹੈ ਵੋਟਾਂ ਦੀ ਗਿਣਤੀ, EVM ‘ਚ ਗੜਬੜੀ ਦੀ ਸ਼ਿਕਾਇਤ ਮਿਲਣ ‘ਤੇ ਕੀ ਕਦਮ ਚੁੱਕਦਾ ਹੈ ਚੋਣ ਕਮਿਸ਼ਨ ?

On Punjab

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 93.96 ਲੱਖ ਦੇ ਗਹਿਣੇ ਬਰਾਮਦ

On Punjab

ਕਮਲਾ ਹੈਰਿਸ ਨੇ Thanks Giving ਮੌਕੇ ਸ਼ੇਅਰ ਕੀਤੀ ਆਪਣੀ ਮਨਪਸੰਦ ਡਿਸ਼, ਦੇਖਣ ‘ਚ ਲੱਗਦੀ ਲਾਜਵਾਬ

On Punjab