PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੋਆ ਦੇ ਮੁੱਖ ਮੰਤਰੀ ਵੱਲੋਂ ਮਾਮਲੇ ਦੀ ਜਾਂਚ ਦਾ ਐਲਾਨ

ਪਣਜੀ- ਗੋਆ ਦੇ ਲੈਰਾਈ ਮੰਦਰ ਵਿਚ ਅੱਜ ਤੜਕੇ ਭਗਦੜ ਮਚਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਪੰਜਾਹ ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਹਾਲੇ ਇਹ ਪਤਾ ਨਹੀਂ ਲਗ ਸਕਿਆ ਕਿ ਭਗਦੜ ਕਿਹੜੇ ਕਾਰਨਾਂ ਕਰ ਕੇ ਮੱਚੀ। ਇਹ ਜਾਣਕਾਰੀ ਮਿਲੀ ਹੈ ਕਿ ਮੰਦਰ ਦੇ ਸਾਹਮਣੇ ਇਕ ਦੁਕਾਨ ਵਿਚ ਕਰੰਟ ਲੱਗਣ ਦੀ ਖਬਰ ਅੱਗ ਵਾਂਗ ਫੈਲੀ ਜਿਸ ਕਾਰਨ ਮੰਦਰ ਵਿਚ ਭਗਦੜ ਮਚ ਗਈ।

ਦੱਸਣਾ ਬਣਦਾ ਹੈ ਕਿ ਇਸ ਮੰਦਰ ਵਿਚ ਹਰ ਸਾਲ ਅਪਰੈਲ ਜਾਂ ਮਈ ਵਿਚ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਲੋਕ ਇਕੱਠੇ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਇਸ ਹਾਦਸੇ ਵਿਚ ਵੀਹ ਜਣਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਰਿਪੋਰਟ ਨੂੰ ਜਨਤਕ ਕੀਤਾ ਜਾਵੇਗਾ ਤੇ ਭਵਿੱਖ ਵਿਚ ਗੋਆ ਵਿਚ ਹੋਣ ਵਾਲੇ ਸਮਾਗਮਾਂ ਵਿਚ ਅਗਾਊਂ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰ ਕੇ ਹਰ ਮਦਦ ਦਾ ਭਰੋਸਾ ਦਿੱਤਾ ਹੈ।

ਸਰਕਾਰ ਨੇ ਅਗਲੇ ਤਿੰਨ ਦਿਨਾਂ ਲਈ ਸਮਰਥਿਤ ਸਾਰੇ ਸਮਾਗਮ ਰੱਦ ਕੀਤੇ-  ਗੋਆ ਸਰਕਾਰ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਇਕ ਮੰਦਰ ਉਤਸਵ ਦੌਰਾਨ ਹੋਈ ਭਗਦੜ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਮਰਥਿਤ ਸਾਰੇ ਸਮਾਗਮ ਅਗਲੇ ਤਿੰਨ ਦਿਨਾਂ ਲਈ ਰੱਦ ਕਰ ਦਿੱਤੇ ਗਏ ਹਨ। ਜਨਰਲ ਪ੍ਰਸ਼ਾਸਨ ਵਿਭਾਗ ਦੇ ਅੰਡਰ ਸੈਕਟਰੀ ਸ਼੍ਰੇਅਸ ਡੀ’ਸਿਲਵਾ ਦੁਆਰਾ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਗਿਆ ਹੈ, “ਸ਼ਿਰਾਗਾਓ ਵਿਖੇ ਸ੍ਰੀ ਦੇਵੀ ਲੈਰਾਈ ਯਾਤਰਾ ਦੌਰਾਨ ਵਾਪਰੀ ਦੁਖਦਾਈ ਭਗਦੜ ਦੀ ਘਟਨਾ ਦੇ ਮੱਦੇਨਜ਼ਰ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਨ ਲਈ ਗੋਆ ਸਰਕਾਰ ਨਿਰਦੇਸ਼ ਦਿੰਦੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਤੈਅ ਕੀਤੇ ਗਏ ਸਾਰੇ ਸਰਕਾਰੀ-ਸਮਰਥਿਤ ਤਿਉਹਾਰ ਪ੍ਰੋਗਰਾਮਾਂ ਅਤੇ ਜਨਤਕ ਜਸ਼ਨਾਂ ਨੂੰ ਰੱਦ ਜਾਂ ਮੁਲਤਵੀ ਕਰ ਦਿੱਤਾ ਜਾਵੇ।’’

Related posts

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 96 ਲੱਖ ਰੁਪਏ ਦਾ ਸੋਨਾ ਬਰਾਮਦ

On Punjab

ਭਾਰਤੀ ਅਰਥਸ਼ਾਸਤਰੀ ਘੋਸ਼ ਯੂਐੱਨ 20 ਮੈਂਬਰੀ ਉੱਚ ਪੱਧਰੀ ਸਲਾਹਕਾਰ ਬੋਰਡ ‘ਚ ਸ਼ਾਮਲ

On Punjab

ਗੈਂਗਸਟਰ ਸਾਰਜ ਮਿੰਟੂ ਨੇ ਇੰਟਰਨੈੱਟ ਮੀਡੀਆ ‘ਤੇ ਬਠਿੰਡਾ ਜੇਲ੍ਹ ਦੀਆਂ ਫੋਟੋਆਂ ਕੀਤੀਆਂ ਅਪਲੋਡ,ਜੇਲ੍ਹ ਪ੍ਰਸ਼ਾਸਨ ‘ਚ ਮਚੀ ਤੜਥਲੀ; ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੀ ਹੈ ਨਾਂ

On Punjab