ਸ੍ਰੀ ਗੋਇੰਦਵਾਲ ਸਾਹਿਬ- ਸਥਾਨਕ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ ਚੱਲਦਿਆ ਪਿੱਛਲੇ ਹਫ਼ਤੇ ਹੋਈ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ ਚੈਕਿੰਗ ਮੌਕੇ ਵੱਖ-ਵੱਖ ਬੰਦ ਬੈਰਕਾਂ ਵਿੱਚੋਂ 25 ਮੋਬਾਈਲ ਫੋਨ ਬਰਾਮਦ ਹੋਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਆਖਿਆ ਕਿ ਪਿੱਛਲੇ ਪੰਜ ਦਿਨਾਂ ਦੀ ਚੈਕਿੰਗ ਦੌਰਾਨ ਜੇਲ੍ਹ ਅੰਦਰੋਂ 14 ਟੱਚ ਮੋਬਾਈਲ ਫੋਨ ਅਤੇ 11 ਕੀਪੈਂਡ ਵਾਲੇ ਫੋਨ ਬਰਾਮਦ ਕੀਤੇ ਗਏ ਹਨ।
ਇਸ ਦੇ ਨਾਲ ਹੀ 10 ਮੋਬਾਈਲ ਸਿਮ ਕਾਰਡ, 4 ਚਾਰਜਰ, 1 ਡਾਟਾ ਕੇਬਲ ਬਰਾਮਦ ਕੀਤੀ ਗਈ ਹੈ। ਜਾਂਚ ਅਧਿਕਾਰੀ ASI ਨਿਸ਼ਾਨ ਸਿੰਘ ਨੇ ਦੱਸਿਆ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਬਰਾਮਦ ਹੋਏ ਮੋਬਾਈਲ ਫੋਨ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

