PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੋਇੰਦਵਾਲ ਸਾਹਿਬ ਜੇਲ੍ਹ ਦੀ ਸੁਰੱਖਿਆ ‘ਚ ਵੱਡੀ ਸੰਨ੍ਹ: ਭਾਰੀ ਮਾਤਰਾ ‘ਚ ਨਸ਼ੀਲੇ ਕੈਪਸੂਲ, ਸ਼ਰਾਬ ਅਤੇ ਤੰਬਾਕੂ ਬਰਾਮਦ

ਸ੍ਰੀ ਗੋਇੰਦਵਾਲ ਸਾਹਿਬ- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸੰਨ੍ਹ ਲਾ ਕੇ ਗੈਰ-ਕਾਨੂੰਨੀ ਵਸਤੂਆਂ ਪਹੁੰਚਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਜੇਲ੍ਹ ਅੰਦਰੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਤੰਬਾਕੂ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ, ਜਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਮੁੜ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਥਾਣਾ ਗੋਇੰਦਵਾਲ ਸਾਹਿਬ ਨੂੰ ਦਿੱਤੀ ਜਾਣਕਾਰੀ ਅਨੁਸਾਰ, ਜੇਲ੍ਹ ਦੀ ਰੁਟੀਨ ਚੈਕਿੰਗ ਦੌਰਾਨ ਟਾਵਰ ਨੰਬਰ 4 ਅਤੇ 5 ਦੇ ਨਜ਼ਦੀਕ ਕੁਝ ਲਾਵਾਰਿਸ ਪੈਕਟ ਮਿਲੇ। ਜਦੋਂ ਇਨ੍ਹਾਂ ਪੈਕਟਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਵਿੱਚੋਂ 420 ਲਾਲ ਰੰਗ ਦੇ ਨਸ਼ੀਲੇ ਕੈਪਸੂਲ, 31 ਪੁੜੀਆਂ ਤੰਬਾਕੂ, 59 ਬੰਡਲ ਬੀੜੀਆਂ, 6 ਪੁੜੀਆਂ ਕੂਲ-ਲਿਪ (Cool-Lip), 1 ਪੈਕਟ ਸਿਗਰਟ ਅਤੇ 5 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ। ਜੇਲ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਪੁਲੀਸ ਨੂੰ ਲਿਖਤੀ ਪੱਤਰ ਭੇਜ ਕੇ ਅਗਲੇਰੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਪੈਕਟ ਜੇਲ੍ਹ ਦੀ ਕੰਧ ਦੇ ਉੱਪਰੋਂ ਸੁੱਟੇ ਗਏ ਸਨ ਜਾਂ ਕਿਸੇ ਅੰਦਰੂਨੀ ਮਿਲੀਭੁਗਤ ਨਾਲ ਪਹੁੰਚਾਏ ਗਏ ਸਨ।

Related posts

ਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲ

On Punjab

ਮੋਦੀ ਬਣੇ NDA ਸੰਸਦੀ ਦਲ ਦੇ ਲੀਡਰ, ਬਾਦਲ ਦੇ ਚਰਨ ਛੋਹ ਲਿਆ ਆਸ਼ੀਰਵਾਦ

On Punjab

ਮਮਤਾ ਦੀ ਮੂਰਤ

Pritpal Kaur