ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੁਣ ਫਰਾਰ ਹੋਣ ਦੀ ਖ਼ਬਰ ਹੈ।
ਪੰਜਾਬ ਦੇ ਹੜ੍ਹਾਂ ਬਾਰੇ ਹਾਲ ਹੀ ਵਿੱਚ ਆਪਣੀ ਹੀ ਪਾਰਟੀ ਵਿਰੁੱਧ ਤਿੱਖੇ ਬਿਆਨ ਦੇਣ ਤੋਂ ਬਾਅਦ ਹਰਮੀਤ ਸਿੰਘ ਢਿੱਲੋਂ ਪਠਾਨਮਾਜਰਾ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।
ਦਰਅਸਲ, ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਵਾਪਸ ਲਏ ਜਾਣ ਤੋਂ ਇੱਕ ਦਿਨ ਬਾਅਦ ਮੰਗਲਵਾਰ ਸਵੇਰੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਗਏ।
ਇਹ ਗ੍ਰਿਫ਼ਤਾਰੀ ਦੇ ਹੁਕਮ ਉਨ੍ਹਾਂ ਵਿਰੁੱਧ ਚੱਲ ਰਹੇ ਇੱਕ ਪੁਰਾਣੇ ਸਰੀਰਕ ਸ਼ੋਸ਼ਣ ਦੇ ਮਾਮਲੇ ਨਾਲ ਸਬੰਧਤ ਸਨ।
ਪਰ ਇਸ ਸਾਰੀ ਘਟਨਾ ਨੂੰ ਇੱਕ ਨਾਟਕੀ ਮੋੜ ਦਿੰਦੇ ਹੋਏ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਕੁਝ ਮਿੰਟਾਂ ਬਾਅਦ ਹੀ ਪਠਾਨਮਾਜਰਾ ਪੁਲਿਸ ਹਿਰਾਸਤ ‘ਚੋ ਫ਼ਰਾਰ ਹੋ ਗਏ।