60.26 F
New York, US
October 23, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਚਾਰ ਦਿਨਾਂ ਵਿੱਚ ਨਿਵੇਸ਼ਕਾਂ ਦੇ 24.69 ਲੱਖ ਕਰੋੜ ਡੁੱਬੇ

ਨਵੀਂ ਦਿੱਲੀ-ਸ਼ੇਅਰ ਬਾਜ਼ਾਰ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਗਿਰਾਵਟ ’ਚ ਨਿਵੇਸ਼ਕਾਂ ਦੇ 24.69 ਲੱਖ ਕਰੋੜ ਰੁਪਏ ਡੁੱਬ ਗਏ ਹਨ। ਆਲਮੀ ਮੰਡੀ ’ਚ ਕੱਚੇ ਤੇਲ ਦੀਆਂ ਕੀਮਤਾਂ ਵਧਣ, ਵਿਦੇਸ਼ੀ ਫੰਡਾਂ ਵੱਲੋਂ ਸ਼ੇਅਰਾਂ ਦੀ ਵਿਕਰੀ ਅਤੇ ਰੁਪਏ ’ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ ’ਚ ਮੰਦੀ ਦਾ ਮਾਹੌਲ ਹੈ। ਸੈਂਸੈਕਸ ਅੱਜ 1,048.8 ਅੰਕ ਡਿੱਗ ਕੇ 76,330.01 ’ਤੇ ਬੰਦ ਹੋਇਆ। ਇਸੇ ਤਰ੍ਹਾਂ ਨਿਫਟੀ 345.55 ਅੰਕ ਡਿੱਗ ਕੇ 23,085.95 ਦੇ ਪੱਧਰ ਉਪਰ ਪਹੁੰਚ ਗਿਆ। ਰੁਪੱਈਆ ਵੀ 58 ਪੈਸੇ ਦੀ ਵੱਡੀ ਗਿਰਾਵਟ ਨਾਲ 86.62 ਪ੍ਰਤੀ ਡਾਲਰ ਦੇ ਨਵੇਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਉਧਰ ਕੱਚੇ ਤੇਲ ਦੀ ਕੀਮਤ 1.43 ਫ਼ੀਸਦ ਦੇ ਉਛਾਲ ਨਾਲ 80.90 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਈ। ਇਸ ਦੌਰਾਨ ਸੋਨੇ ਦੀ ਕੀਮਤ ਲਗਾਤਾਰ ਪੰਜਵੇਂ ਦਿਨ 110 ਰੁਪਏ ਵਧ ਕੇ 80,660 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ ਹੈ। ਹਾਲਾਂਕਿ ਚਾਂਦੀ ਦੀ ਕੀਮਤ ਲਗਾਤਾਰ ਦੂਜੇ ਦਿਨ 93 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਸਥਿਰ ਰਹੀ।

Related posts

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ”ਕਿਸਾਨ ਕ੍ਰੈਡਿਟ ਕਾਰਡ ਸਕੀਮ”ਤਹਿਤ ਜਿਲ੍ਹੇ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Pritpal Kaur

ਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸ

On Punjab

ਦੇਸ਼ ਨਿਕਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

On Punjab