PreetNama
ਫਿਲਮ-ਸੰਸਾਰ/Filmy

ਚਿੱਟੇ ਦੀ ਓਵਰਡੋਜ਼ ਕਾਰਨ ਪੰਜਾਬੀ ਗਾਇਕ ਦੀ ਮੌਤ, ਹੁਣ ਤੱਕ ਕੀਤਾ ਇੱਕ ਕਰੋੜ ਰੁਪਏ ਦਾ ਨਸ਼ਾ

ਮਹਿਲ ਕਲਾਂ ਦੇ ਇੱਕ ਨੌਜਵਾਨ ਗਾਇਕ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਗਗਨਦੀਪ ਸਿੰਘ (26) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਹ ਬੀਤੀ ਸ਼ਾਮ ਘਰ ਆਇਆ ਸੀ।

ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਕੁਝ ਸਮੇਂ ਬਾਅਦ ਉਹ ਬੇਹੋਸ਼ ਹੋ ਕੇ ਡਿੱਗ ਪਿਆ। 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਬਾਂਹ ‘ਚ ਲੱਗੀ ਸਿਰਿੰਜ ਵੀ ਖ਼ੁਦ ਕੱਢੀ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਹੁਣ ਤੱਕ ਇੱਕ ਕਰੋੜ ਰੁਪਏ ਦਾ ਨਸ਼ਾ ਕਰ ਚੁੱਕਿਆ ਸੀ। ਹਰ ਰੋਜ਼ ਪੰਜ ਹਜ਼ਾਰ ਰੁਪਏ ਦਾ ਨਸ਼ਾ ਕਰਦਾ ਸੀ।

ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਮਹਿਲ ਕਲਾਂ ਵਿੱਚ ਸ਼ਰੇਆਮ ਚਿੱਟਾ ਵਿਕਦਾ ਹੈ, ਪੁਲਿਸ ਕੁਝ ਨਹੀਂ ਕਰ ਰਹੀ ਤੇ ਨਾ ਹੀ ਨਸ਼ਾ ਤਸਕਰਾਂ ਖਿਲਾਫ਼ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਸਮੇਂ ਵਿੱਚ ਹੀ ਮਹਿਲ ਕਲਾਂ ਦੇ ਕਈ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਚੁੱਕੇ ਹਨ।

ਮ੍ਰਿਤਕ ਨੌਜਵਾਨ ਗਾਇਕੀ ਦਾ ਸ਼ੌਕ ਰੱਖਦਾ ਸੀ। ਉਸ ਵੱਲੋਂ ਨਾਮਵਰ ਗਾਇਕਾ ਗੁਰਲੇਜ਼ ਅਖ਼ਤਰ ਨਾਲ ਗਾਇਆ ਗੀਤ ‘ਜੀਜਾ ਜੀ’ ਤੇ ‘ਚਿੱਟੇ ਵਾਲੀ ਲਾਈਨ’, ‘ਚੱਕਵੀਂ ਮੰਡੀਰ’ ਗੀਤ ਯੂ-ਟਿਊਬ ‘ਤੇ ਕਾਫ਼ੀ ਹਿੱਟ ਹੋਏ ਹਨ।

Related posts

Sidharth Shukla ਦੇ ਦੇਹਾਂਤ ਦੇ 3 ਹਫ਼ਤੇ ਬਾਅਦ ਸਾਹਮਣੇ ਆਇਆ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ, ਕਿਹਾ -‘ਸੁਪਨਾ ਦੋਵਾਂ ਦਾ ਚੂਰ-ਚੂਰ…’. ਭਾਵੁਕ ਹੋਏ ਫੈਨਜ਼‘ਬਿੱਗ ਬੌਸ 13’ ਵਿਨਰ ਸਿਧਾਰਥ ਸ਼ੁਕਲਾ ਦੇ ਦੇਹਾਂਤ ਨੂੰ ਅੱਜ ਕਰੀਬ 3 ਹਫ਼ਤੇ ਬੀਤ ਚੁੱਕੇ ਹਨ। 2 ਸਤੰਬਰ ਨੂੰ ਸਿਧਾਰਥ ਨੇ ਹਾਰਟ ਅਟੈਕ ਦੇ ਚੱਲਦਿਆਂ ਆਖ਼ਰੀ ਸਾਹ ਲਿਆਸੀ। ਐਕਟਰ ਦੇ ਦੇਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਸਦਮੇ ’ਚ ਲਿਆ ਦਿੱਤਾ ਸੀ। ਉਥੇ ਹੀ ਹਰ ਕੋਈ ਸਿਧਾਰਥ ਦੇ ਜਾਣ ਤੋਂ ਬਾਅਦ ਸ਼ਹਿਨਾਜ਼ ਕੌਰ ਗਿੱਲ ਲਈ ਦੁਆਵਾਂ ਮੰਗ ਰਿਹਾ ਹੈ। ਸਿਧਾਰਥ ਦੀ ਮੌਤ ਦਾ ਗ਼ਮ ਸ਼ਹਿਨਾਜ਼ ਲਈ ਕਾਫੀ ਡੂੰਘਾ ਹੈ। ‘ਸਿਡਨਾਜ਼’ ਦੀ ਜੋੜੀ ਟੁੱਟਣ ਦਾ ਦੁੱਖ ਸਿਰਫ਼ ਸ਼ਹਿਨਾਜ਼ ਹੀ ਜਾਣ ਸਕਦੀ ਹੈ। ਉਥੇ ਹੀ ਲਗਾਤਾਰ ਫੈਨਜ਼ ਇਹ ਜਾਣਨ ਲਈ ਪਰੇਸ਼ਾਨ ਹਨ ਕਿ ਆਖ਼ਿਰ ਸਿਧਾਰਥ ਦੇ ਦੇਹਾਂਤ ਤੋਂ ਬਾਅਦ ਸ਼ਹਿਨਾਜ਼ ਦਾ ਕੀ ਹਾਲ ਹੈ ਉਹ ਠੀਕ ਤਾਂ ਹੈ? ਇਸੀ ਦੌਰਾਨ ਹੁਣ ਸੋਸ਼ਲ ਮੀਡੀਆ ’ਤੇ ਸ਼ਹਿਨਾਜ਼ ਗਿੱਲ ਦੀ ਇਕ ਅਨਦੇਖੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਉਹ ਕਾਫੀ ਦੁਖੀ ਨਜ਼ਰ ਆ ਰਹੀ ਹੈ।

On Punjab

‘ਕ੍ਰਿਸ਼ 4’: ਨਿਰਦੇਸ਼ਨ ਦੇ ਖੇਤਰ ’ਚ ਕਦਮ ਰੱਖੇਗਾ ਰਿਤਿਕ

On Punjab

ਗੁਰਦਾਸ ਮਾਨ ਵੱਲੋਂ ਪ੍ਰਗੋਰਾਮ ਕਰਨ ਤੋਂ ਇਨਕਾਰ, ਸ਼ਿਕਾਇਤ ਦਰਜ

On Punjab