PreetNama
ਸਮਾਜ/Social

ਚੀਨ: ਕੋਲੇ ਦੀ ਖਾਨ ‘ਚ ਧਮਾਕਾ, 14 ਲੋਕਾਂ ਦੀ ਮੌਤ

China coal mine explosion: ਦੱਖਣੀ-ਪੱਛਮੀ ਚੀਨ ਦੇ ਗੁਇਝੌ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਕੋਲਾ ਖਾਨ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਵਿੱਚ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਸਵੇਰੇ ਤਕਰੀਬਨ 1.30 ਵਜੇ ਆਨਲੋਂਗ ਕਾਊਂਟੀ ਵਿੱਚ ਵਾਪਰਿਆ ।

ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ,ਉਸ ਸਮੇਂ ਉੱਥੇ 23 ਵਰਕਰ ਕੰਮ ਕਰ ਰਹੇ ਸਨ । ਇਸ ਘਟਨਾ ਦਾ ਪਤਾ ਲੱਗਦਿਆਂ ਹੀ ਰੈਸਕਿਊ ਦੌਰਾਨ 7 ਵਰਕਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ ਤੇ ਹੋਰ ਵਰਕਰਾਂ ਦੀ ਭਾਲ ਕੀਤੀ ਜਾ ਰਹੀ ਹੈ ।

ਦੱਸ ਦੇਈਏ ਕਿ ਇਸ ਹਾਦਸੇ ਤੋਂ ਬਾਅਦ ਹਾਲੇ ਵੀ ਮਲਬੇ ਹੇਠ ਕਈ ਲੋਕ ਫਸੇ ਹੋਏ ਹਨ । ਇਸ ਤੋਂ ਪਹਿਲਾਂ ਵੀ ਚੀਨ ਵਿੱਚ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ । ਕਈ ਵਾਰ ਸੁਰੱਖਿਆ ਪ੍ਰਬੰਧਾਂ ਦੀ ਕਮੀ ਕਾਰਨ ਵੀ ਅਜਿਹੇ ਹਾਦਸੇ ਵਾਪਰਦੇ ਹਨ ।

Related posts

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ

On Punjab

ਤਾਲਿਬਾਨ ਨਾਲ ਵਾਰਤਾ ‘ਚ ਜੰਗਬੰਦੀ ਚਾਹੁੰਦੈ ਅਫ਼ਗਾਨਿਸਤਾਨ

On Punjab

ਨਿਰਪੱਖ ਚੋਣ ਹੋਣ ਦਿਓ: ਪ੍ਰਿਯੰਕਾ

On Punjab