59.85 F
New York, US
March 16, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੀਨ ਦੀ ਯੂਨੀਵਰਸਿਟੀ ਵਿੱਚ ਹੁਣ ਪੜ੍ਹੋ ਪੰਜਾਬੀ

ਪੇਈਚਿੰਗ- ਚੀਨ ਦੀ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ’ (BFSU) ਨੇ ਆਪਣੇ ਵਿਦੇਸ਼ੀ ਅਤੇ ਭਾਰਤੀ ਭਾਸ਼ਾਵਾਂ ਦੇ ਕੋਰਸਾਂ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬੀ ਇਸ ਯੂਨੀਵਰਸਿਟੀ ਵਿੱਚ ਪੜ੍ਹਾਈ ਜਾਣ ਵਾਲੀ 102ਵੀਂ ਭਾਸ਼ਾ ਬਣ ਗਈ ਹੈ। ਇਸ ਤੋਂ ਪਹਿਲਾਂ ਇੱਥੇ ਹਿੰਦੀ, ਤਾਮਿਲ ਅਤੇ ਉਰਦੂ ਸਮੇਤ 101 ਭਾਸ਼ਾਵਾਂ ਪੜ੍ਹਾਈਆਂ ਜਾ ਰਹੀਆਂ ਹਨ। ਇਹ ਕੋਰਸ ਮੁੱਖ ਤੌਰ ‘ਤੇ ਚੀਨੀ ਵਿਦਿਆਰਥੀਆਂ, ਡਿਪਲੋਮੈਟਾਂ ਅਤੇ ਸਰਕਾਰੀ ਅਧਿਕਾਰੀਆਂ ਲਈ ਹੁੰਦੇ ਹਨ ਤਾਂ ਕਿ ਉਹ ਵਿਦੇਸ਼ੀ ਭਾਸ਼ਾਵਾਂ ਵਿੱਚ ਮਾਹਰ ਹੋ ਸਕਣ।

ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਸਿਖਾਉਣ ਲਈ ਬਠਿੰਡਾ ਦੀ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ। ਡਾ. ਕੌਰ ਨੇ ਦੱਸਿਆ ਕਿ ਉਹ ਉੱਥੇ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਇੱਕ ਅਹਿਮ ਜ਼ਿੰਮੇਵਾਰੀ ਚੀਨੀ ਅਧਿਆਪਕਾਂ ਨੂੰ ਸਿਖਲਾਈ ਦੇਣਾ ਹੋਵੇਗੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਉਹ ਖੁਦ ਚੀਨੀ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾ ਸਕਣ।

Related posts

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪੁਲਿਸ ਵਾਲੇ ਸਮੇਤ ਤਿੰਨ ਵਿਅਕਤੀ ਮਾਰੇ ਗਏ

On Punjab

Viral Video : ਘੋੜੇ ‘ਤੇ ਬੈਠ ਕੇ ਪਾਪਾ ਦੀਆਂ ਪਰੀਆਂ ਕਰ ਰਹੀਆਂ ਸਨ ਪਾਰਟੀ, ਫਿਰ ਜੋ ਹੋਇਆ ਉਹ ਵੇਖ ਕੇ ਆਪਣਾ ਹਾਸਾ ਨਹੀਂ ਰੋਕ ਸਕੋਗੇ

On Punjab

ਰਾਹੁਲ ਗਾਂਧੀ ਨੇ ਲੋਕ ਸਭਾ ‘ਚ ਚੁੱਕਿਆ ਬੈਂਕ ਡਿਫਾਲਟਰਾਂ ਦਾ ਮੁੱਦਾ

On Punjab