PreetNama
ਰਾਜਨੀਤੀ/Politics

ਚੀਨ ਨਾਲ ਟੱਕਰਣ ਲਈ ਮੀਟਿੰਗਾਂ ਦਾ ਦੌਰ, ਹਮਲਾਵਰ ਰੁਖ ਤੋਂ ਸਭ ਹੈਰਾਨ

ਨਵੀਂ ਦਿੱਲੀ: ਭਾਰਤ ਤੇ ਚੀਨੀ ਫੌਜਾਂ ਦਰਮਿਆਨ ਅਸਲ ਕੰਟਰੋਲ ਰੇਖਾ (ਐਲਏਸੀ) ‘ਤੇ ਹੋਈ ਹਿੰਸਕ ਝੜਪਾਂ ਤੋਂ ਬਾਅਦ ਤਣਾਅ ਫੈਲਣ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨੇ ਸੈਨਾਵਾਂ ਦੇ ਮੁਖੀਆਂ (ਸੈਨਾ, ਜਲ ਸੈਨਾ ਤੇ ਹਵਾਈ ਸੈਨਾ) ਤੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ‘ਤੇ ਵੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲਬਾਤ ਕੀਤੀ।

ਗੈਲਵਨ ਖੇਤਰ ਵਿੱਚ 20 ਸੈਨਿਕਾਂ ਦੀ ਮੌਤ ਮਗਰੋਂ ਭਾਰਤੀ ਰਣਨੀਤੀਕਾਰ ਸਥਿਤੀ ਦੀ ਸਮੀਖਿਆ ਤੇ ਭਵਿੱਖ ਦੇ ਕਾਰਜਕ੍ਰਮ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਵਿੱਚ ਲੱਗੇ ਹੋਏ ਹਨ। ਮੰਗਲਵਾਰ ਸਵੇਰੇ ਤੋਂ ਸ਼ੁਰੂ ਹੋਈਆਂ ਮੀਟਿੰਗਾਂ ਦਾ ਦੌਰ ਰਾਇਸੀਨਾ ਹਿੱਲਜ਼ ਵਿੱਚ ਦੇਰ ਰਾਤ ਤੱਕ ਚੱਲਦਾ ਰਿਹਾ। ਬੁੱਧਵਾਰ ਨੂੰ ਵੀ ਰੱਖਿਆ ਮੰਤਰਾਲੇ ਤੇ ਵਿਦੇਸ਼ ਮੰਤਰਾਲੇ ਵਿਚਾਲੇ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ।

ਚੀਨ ਦਾ ਨਵਾਂ ਹਮਲਾਵਰ ਰਵੱਈਆ ਨਾ ਸਿਰਫ ਚਿੰਤਾ ਦਾ ਵਿਸ਼ਾ ਹੈ ਸਗੋਂ ਉਸ ਨੇ ਪੂਰੇ ਗੈਲਵਨ ਖੇਤਰ ਨੂੰ ਚੀਨ ਦਾ ਹਿੱਸਾ ਐਲਾਨ ਦਿੱਤਾ ਹੈ। ਇਹ ਐਲਾਨ ਚੀਨ ਦੇ ਵਿਦੇਸ਼ ਮੰਤਰਾਲੇ ਨੇ ਨਹੀਂ ਬਲਕਿ ਚੀਨੀ ਪੀਪਲਜ਼ ਆਰਮੀ ਨੇ ਕੀਤਾ ਸੀ। ਇਸ ਦਾ ਸਾਫ ਮਤਲਬ ਹੈ ਕਿ ਉਹ ਅਸਲ ਕੰਟਰੋਲ ਰੇਖਾ ਦੇ ਉਸ ਹਿੱਸੇ ਦਾ ਦਾਅਵਾ ਕਰ ਰਿਹਾ ਹੈ, ਜੋ ਹੁਣ ਤੱਕ ਭਾਰਤ ਦੇ ਕਬਜ਼ੇ ਵਿੱਚ ਹੈ।

Related posts

ਕੋਟ ਈਸੇ ਖਾਂ ਪੁਲੀਸ ਦੀ ਵੱਡੀ ਕਾਰਵਾਈ: ਕਰੇਟਾ ਸਵਾਰ ਦੋ ਤਸਕਰ ਅਫ਼ੀਮ ਅਤੇ ਨਾਜਾਇਜ਼ ਰਿਵਾਲਵਰ ਸਮੇਤ ਕਾਬੂ

On Punjab

ਸਿੱਖ ਸਰਕਟ ਨਾਲ ਜੋੜੇ ਜਾਣਗੇ ਬਿਹਾਰ ਦੇ ਸਾਰੇ ਗੁਰਦੁਆਰੇ, ਗੁਰੂ ਕਾ ਬਾਗ਼ ਦਾ ਕਰਵਾਇਆ ਜਾਵੇਗਾ ਸੁੰਦਰੀਕਰਨ; ਸਖ਼ਤ ਸੁਰੱਖਿਆ ਦਰਮਿਆਨ ਪਟਨਾ ਸਾਹਿਬ ਦਾ ਬਜਟ ਪਾਸ

On Punjab

ਸੀਬੀਆਈ ਨੇ ਰਿਲਾਇੰਸ ਕਮਿਊਨੀਕੇਸ਼ਨਜ਼, ਅਨਿਲ ਅੰਬਾਨੀ ਖ਼ਿਲਾਫ਼ ਕੇਸ ਦਰਜ ਕੀਤਾ

On Punjab