60.44 F
New York, US
October 27, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੋਣਾਂ ’ਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ‘ਸਿੱਟ’ ਬਣਾਉਣ ਦੀ ਮੰਗ; ਵਿਧਾਇਕ ਹਰਮੀਤ ਸਿੰਘ

ਚੰਡੀਗੜ੍ਹ- ਸਦਨ ਵਿੱਚ ਸਿਫ਼ਰ ਕਾਲ (ਜ਼ੀਰੋ ਆਵਰ) ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਅਜਿਹੀ ਮਹਿਲਾ ਨੂੰ ਹਲਕਾ ਇੰਚਾਰਜ ਬਣਾਇਆ ਹੈ, ਜਿਸ ਦੇ ਪਤੀ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਡਰੱਗ ਮਨੀ ਦੀ ਵਰਤੋਂ ਹੋਈ ਹੈ ਅਤੇ ਹਲਕੇ ਦੇ ਕਈ ਸਰਪੰਚਾਂ ਦੇ ਕਤਲ ਹੋਏ ਹਨ, ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਸਿੱਟ (SIT) ਗਠਿਤ ਕਰ ਕੇ ਕੀਤੀ ਜਾਵੇ। ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਦਾ ਨਾਂ ਭਾਈ ਘਨੱਈਆ ਜੀ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਹੈ।-ਚਰਨਜੀਤ ਭੁੱਲਰ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਇਜਲਾਸ ਦੀ ਆਖਰੀ ਬੈਠਕ ਤੋਂ ਪਹਿਲਾਂ, ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵੱਖ-ਵੱਖ ਮੁੱਦਿਆਂ ‘ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦਾ ਚੋਣ ਨਿਸ਼ਾਨ ‘ਝਾੜੂ’ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਸ ਨੂੰ ਸਾਂਭਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਇਸੇ ਤਰ੍ਹਾਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਨਹੀਂ ਮਿਲ ਪਾ ਰਿਹਾ ਹੈ, ਜਦੋਂਕਿ ਲੰਘੇ ਦਿਨ ਮੋਗਾ ਵਿੱਚ ਹੋਏ ਕਤਲਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਘੇਰਿਆ ਜਾਵੇਗਾ।

Related posts

ਈਦ ਮੌਕੇ ਬਾਜ਼ਾਰਾਂ ਵਿੱਚ ਰੌਣਕ ਵਧੀ

On Punjab

ਸਪੇਨ ਦੇ ਲਾ ਪਾਲਮਾ ਟਾਪੂ ‘ਤੇ ਜਵਾਲਾਮੁਖੀ ਫਟਣ ਤੋਂ ਬਾਅਦ ਨਿਕਲਿਆ ਲਾਵਾ, ਅਟਲਾਂਟਿਕ ਮਹਾਸਾਗਰ ਤੱਕ ਪਹੁੰਚਿਆ, 656 ਇਮਾਰਤਾਂ ਤਬਾਹ

On Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਐਨਐਸਏ ਨੂੰ ਚੁਣੌਤੀ ਦੇਣ ਦੀ ਤਿਆਰੀ

On Punjab