PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜ

ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ(ECI) ਵੱਲੋਂ ਬਿਹਾਰ ਚੋਣਾਂ ਬਾਰੇ ਤਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ। ਬਿਹਾਰ ਦੀ 243 ਮੈਂਬਰੀ ਰਾਜ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ ਹੈ। ਬਿਹਾਰ ਚੋਣਾਂ ਵਿੱਚ ਭਾਜਪਾ ਤੇ ਜੇਡੀਯੂ ਦੀ ਅਗਵਾਈ ਵਾਲੇ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ ਅਤੇ ਆਰਜੇਡੀ, ਕਾਂਗਰਸ, ਖੱਬੇਪੱਖੀ ਪਾਰਟੀਆਂ ਦੀ ਸ਼ਮੂਲੀਅਤ ਵਾਲੇ ਵਿਰੋਧੀ ਪਾਰਟੀਆਂ ਦੇ ਮਹਾਂਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ।

ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਬਿਹਾਰ ਵਿਚ ਛੱਠ ਪੂਜਾ ਦੇ ਤਿਉਹਾਰ ਤੋਂ ਫੌਰੀ ਮਗਰੋਂ ਚੋਣਾਂ ਕਰਵਾਈਆਂ ਜਾਣ ਤਾਂ ਜੋ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਸੂਬੇ ਤੋਂ ਬਾਹਰ ਕੰਮ ਕਰਨ ਵਾਲੇ ਵੱਡੀ ਗਿਣਤੀ ਲੋਕ ਤਿਉਹਾਰਾਂ ਲਈ ਘਰ ਪਰਤਦੇ ਹਨ। ਰਾਜ ਵਿੱਚ 2020 ਦੀਆਂ ਵਿਧਾਨ ਸਭਾ ਚੋਣਾਂ ਕੋਵਿਡ-19 ਮਹਾਂਮਾਰੀ ਦੇ ਪਰਛਾਵੇਂ ਹੇਠ ਤਿੰਨ ਪੜਾਵਾਂ ਵਿੱਚ ਹੋਈਆਂ ਸਨ।

Related posts

ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਭਵਨ ‘ਚ ਕਿਸਾਨ ਜਥੇਬੰਦੀਆਂ ਨਾਲ ਬੈਠਕ ਜਾਰੀ

On Punjab

ਸੌਦਾ ਸਾਧ ਨੂੰ ਪੰਜਾਬ ਸਰਕਾਰ ਪ੍ਰੋਡੰਕਸ਼ਨ ਵਰੰਟ `ਤੇ ਲਿਆਵੇ- ਬੀਬੀ ਜਗੀਰ ਕੌਰ

On Punjab

ਟਰੇਨਿੰਗ ਤੋਂ ਪਰਤ ਰਹੇ ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਅਚਾਨਕ ਹੋਏ ਕਰੈਸ਼, ਜਾਣੋ ਕੀ ਹੈ ਪੂਰਾ ਮਾਮਲਾ

On Punjab