PreetNama
ਫਿਲਮ-ਸੰਸਾਰ/Filmy

ਚੰਗੀ ਖ਼ਬਰ! ਅਮਿਤਾਭ ਬੱਚਨ ਦੀ ਇਲਾਜ ਮਗਰੋਂ ਕੋਰੋਨਾ ਰਿਪੋਰਟ ਨੈਗੇਟਿਵ

ਮੁੰਬਈ: ਅਮਿਤਾਭ ਬੱਚਨ ਦੇ ਫੈਂਨਸ ਲਈ ਚੰਗੀ ਖ਼ਬਰ ਹੈ। ਨਾਨਾਵਤੀ ਹਸਪਤਾਲ ‘ਚ ਦਾਖਲ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆ ਗਈ ਹੈ। 11 ਜੁਲਾਈ ਤੋਂ ਹਸਪਤਾਲ ‘ਚ ਆਪਣਾ ਇਲਾਜ ਕਰਵਾ ਰਹੇ ਅਮਿਤਾਭ ਦੀ ਕੋਰੋਨਾ ਰਿਪੋਰਟ ਨੈਗੇਟਿਵ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਏਬੀਪੀ ਨਿਊਜ਼ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤਾਭ ਦੇ ਬਲਡ ਟੈਸਟ, ਸੀਟੀ ਸਕੈਨ ਆਦਿ ਟੈਸਟਾਂ ਦੀਆਂ ਰਿਪੋਰਟਾਂ ਠੀਕ ਆਇਆਂ ਹਨ। ਅਭਿਸ਼ੇਕ ਦੀ ਹਾਲਤ ਵੀ ਠੀਕ ਹੈ। ਉਸ ਨੂੰ ਅਮਿਤਾਭ ਤੋਂ ਬਾਅਦ ਉਸੇ ਦਿਨ ਨਾਨਾਵਤੀ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅਜਿਹੀ ਸਥਿਤੀ ਵਿੱਚ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਚਰਚਾ ਹੈ।

ਹਾਲਾਂਕਿ, ਹਸਪਤਾਲ ਜਾਂ ਕਿਸੇ ਵੀ ਸਰੋਤ ਨੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਅਭਿਤਾਭ ਅਤੇ ਅਭਿਸ਼ੇਕ ਨੂੰ ਕਿਸ ਦਿਨ ਛੁੱਟੀ ਦਿੱਤੀ ਜਾਵੇਗੀ ਪਰ ਕਿਹਾ ਜਾ ਰਿਹਾ ਹੈ ਕਿ ਦੋਵਾਂ ਨੂੰ ਇਕ ਜਾਂ ਦੋ ਦਿਨਾਂ ਵਿਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

Related posts

ਬਾਲੀਵੁੱਡ ‘ਚ ਸਲਮਾਨ ਖ਼ਾਨ ਦੇ 31 ਸਾਲ, ਬਚਪਨ ਦੀ ਤਸਵੀਰ ਸ਼ੇਅਰ ਕਰ ਲਿਖਿਆ ਸੁਨੇਹਾ

On Punjab

Karwa Chauth 2022: ਇਸ ਸਾਲ ਇਹ ਬਾਲੀਵੁੱਡ ਅਦਾਕਾਰਾ ਮਨਾਉਣਗੀਆਂ ਪਹਿਲਾ ਕਰਵਾ ਚੌਥ

On Punjab

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ 2’

On Punjab