PreetNama
ਖਬਰਾਂ/News

ਚੰਡੀਗੜ੍ਹ ‘ਚ ਕੰਸਰਟ ਤੋਂ ਪਹਿਲਾਂ ਸੀ.ਐਮ ਮਾਨ ਨੂੰ ਮਿਲੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ‘ਤੇ ਲਿਖਿਆ- ਛੋਟੇ ਭਰਾ ਵਰਗਾ ਪਿਆਰ ਦਿੱਤਾ

ਚੰਡੀਗੜ੍ਹ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਸ਼ਨਿਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਮਿਊਜ਼ਿਕ ਕੰਸਰਟ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ ਦਿਲਜੀਤ ਨਾਲ ਮੁਲਾਕਾਤ ਕੀਤੀ ਹੈ। ਦਿਲਜੀਤ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਪਿਆਰ ਮਿਲਿਆ ਹੈ। ਅੱਜ ਵੱਡੇ ਭਰਾ ਨੇ ਛੋਟੇ ਭਰਾ ਵਰਗਾ ਪਿਆਰ ਦਿੱਤਾ। ਭਗਵੰਤ ਮਾਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਨੇ ਵੀ ਦਿਲਜੀਤ ਦੁਸਾਂਝ ਨਾਲ ਮੁਲਾਕਾਤ ਕੀਤੀ।

Related posts

ਯਾਦਗਾਰੀ ਹੋ ਨਿਬੜਿਆ ਸੱਭਿਆਚਾਰਕ ਪ੍ਰੋਗਰਾਮ ‘ਤੀਆਂ ਕਲਾਈਡ ਦੀਆਂ’, ਮੇਲਣਾਂ ਦੇ ਇੱਕਠ ਨੇ ਤੋੜੇ ਸਾਰੇ ਰਿਕਾਰਡ

On Punjab

ਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 13 ਹਲਾਕ, 33 ਜ਼ਖ਼ਮੀ

On Punjab

ਨਿਊਯਾਰਕ ‘ਚ ਕਰਵਾਇਆ ਬਾਬਾ ਨਿਧਾਨ ਸਿੰਘ ਤੇ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ, ਗਿਆਨੀ ਜਗਤਾਰ ਸਿੰਘ ਅਤੇ ਡਾ. ਪਰਮਜੀਤ ਸਿੰਘ ਸਰੋਆ ਨੇ ਕੀਤੀ ਸ਼ਿਰਕਤ

On Punjab