PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੰਡੀਗੜ੍ਹ ਦੇ ਅਰੋਮਾ ਚੌਕ ’ਤੇ ਤੇਜ਼ ਰਫ਼ਤਾਰ ਰੇਂਜ ਰੋਵਰ ਦੇ ਸਟੰਟ ਖਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਅਰੋਮਾ ਲਾਈਟ ਪੁਆਇੰਟ ’ਤੇ ਕਾਲੇ ਰੰਗ ਦੀ ਰੇਂਜ ਰੋਵਰ ਵੱਲੋਂ ਖ਼ਤਰਨਾਕ ਸਟੰਟ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ। ਇਸ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ ਅਤੇ ਉਨ੍ਹਾਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਭੀੜ-ਭੜੱਕੇ ਵਾਲੀਆਂ ਟਰੈਫਿਕ ਲਾਈਟਾਂ ਨੇੜੇ ਵਾਹਨ ਨੂੰ ਤੇਜ਼ ਰਫ਼ਤਾਰ ਨਾਲ ਲਾਪਰਵਾਹੀ ਨਾਲ ਚਲਾਇਆ ਜਾ ਰਿਹਾ ਹੈ। ਸਟੰਟ ਦੌਰਾਨ ਐਕਟਿਵਾ ਸਵਾਰ ਵਿਅਕਤੀ ਗੰਭੀਰ ਹਾਦਸੇ ਤੋਂ ਵਾਲ-ਵਾਲ ਬਚ ਗਿਆ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਜੇਕਰ ਸਕੂਟਰ ਸਵਾਰ ਕੁਝ ਸਕਿੰਟ ਨੇੜੇ ਹੁੰਦਾ, ਤਾਂ ਇਹ ਘਟਨਾ ਸਾਬਤ ਹੋ ਸਕਦੀ ਸੀ।

ਮੌਕੇ ’ਤੇ ਮੌਜੂਦ ਰਾਹਗੀਰ ਨੇ ਇਹ ਵੀਡੀਓ ਬਣਾਇਆ ਤੇ ਮਗਰੋਂ ਇਸ ਨੂੰ ਆਨਲਾਈਨ ਸ਼ੇਅਰ ਕਰ ਦਿੱਤਾ। ਸੋਸ਼ਲ ਮੀਡੀਆ ’ਤੇ ਇਸ ਵੀਡੀਓ ਨੇ ਸਹਿਜੇ ਹੀ ਲੋਕਾਂ ਦਾ ਧਿਆਨ ਖਿੱਚਿਆ। ਸੋਸ਼ਲ ਮੀਡੀਆ ਯੂਜ਼ਰਜ਼ ਨੇ ਆਪਣਾ ਗੁੱਸਾ ਜ਼ਾਹਿਰ ਕੀਤਾ ਤੇ ਡਰਾਈਵਰ ਦੇ ਗ਼ੈਰਜ਼ਿੰਮੇਵਾਰਾਨਾ ਵਿਹਾਰ ਤੇ ਪੁਲੀਸ ਵੱਲੋਂ ਫੌਰੀ ਕਾਰਵਾਈ ਨਾ ਕੀਤੇ ਜਾਣ ਦੀ ਨੁਕਤਾਚੀਨੀ ਕੀਤੀ।

ਮੁਕਾਮੀ ਲੋਕਾਂ ਨੇ ਪੁਲੀਸ ਵੱਲੋਂ ਫੌਰੀ ਕੋਈ ਦਖ਼ਲ ਨਾ ਦਿੱਤੇ ਜਾਣ ’ਤੇ ਫ਼ਿਕਰ ਜਤਾਇਆ ਹੈ। ਚੇਤੇ ਰਹੇ ਕਿ ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ’ਤੇ ਹੀ ਪੁਲੀਸ ਚੌਕੀ ਹੈ। ਹਾਲਾਂਕਿ ਸੈਕਟਰ 22 ਪੁਲੀਸ ਚੌਕੀ ਦੇ ਅਧਿਕਾਰੀਆਂ ਨੂੰ ਇਸ ਵਾਇਰਲ ਵੀਡੀਓ ਬਾਰੇ ਪੁੱਛਣ ’ਤੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਨਗੇ।

ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਵੀਡੀਓ ਜਾਂ ਸੀਸੀਟੀਵੀ ਫੁਟੇਜ ਤੋਂ ਸਬੰਧਤ ਵਾਹਨ ਦੀ ਪਛਾਣ ਹੋ ਜਾਂਦੀ ਹੈ, ਤਾਂ ਡਰਾਈਵਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Related posts

ਅਮਰੀਕਾ ‘ਚ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ

On Punjab

ਨਹੀਂ ਰਹੇ ਮਹਾਨ ਭਾਰਤੀ-ਅਮਰੀਕੀ ਅੰਕੜਾ ਵਿਗਿਆਨੀ ਸੀਆਰ ਰਾਓ, 102 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

On Punjab

ਅਫਗਾਨਿਸਤਾਨ ‘ਚ ਤਾਲਿਬਾਨ ਦਾ ਕਹਿਰ, ਸੰਗੀਤਕਾਰ ਦੇ ਸਾਹਮਣੇ ਸਾੜ ਦਿੱਤਾ ਉਸ ਦਾ ਮਿਊਜ਼ੀਕਲ ਇੰਸਟਰੂਮੈਂਟ ਤੇ ਫਿਰ…

On Punjab