PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੰਡੀਗੜ੍ਹ ਦੇ ਐਂਟਰੀ ਪੁਆਇੰਟਾਂ ਉੱਤੇ ਨਾਕੇਬੰਦੀ; ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਮੈਕਸ ਹਸਪਤਾਲ ਨੇੜੇ ਰੋਕਿਆ

ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਆਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੇ ਹੋਰ ਧਿਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬ ਦੇ ਸਮੁੱਚੇ ਐਂਟਰੀ ਪੁਆਇੰਟਾਂ ਉੱਤੇ ਸਖਤ ਨਾਕਾਬੰਦੀ ਕੀਤੀ ਹੋਈ ਹੈ। ਫੇਜ਼ ਛੇ ਤੋਂ ਮੈਕਸ ਹਸਪਤਾਲ ਦੇ ਅੱਗਿਉਂ ਚੰਡੀਗੜ੍ਹ ਵਿਚ ਐਂਟਰੀ ਪੁਆਇੰਟ ਉੱਤੇ ਪੁਲੀਸ ਦੇ ਲਾਏ ਨਾਕੇ ਉੱਤੇ ਕਿਸਾਨ ਮੋਰਚਾ ਦੇ ਆਗੂਆਂ ਤੇ ਕਾਰਕੁਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹੋਰਨਾਂ ਨੇ ਪੁਲੀਸ ਨਾਲ ਕਾਫੀ ਬਹਿਸ ਕੀਤੀ, ਪਰ ਉਨ੍ਹਾਂ ਨੂੰ ਕਿਸੇ ਵੀ ਢੰਗ ਨਾਲ ਪੁਲੀਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਧਰਨਾ ਲਾ ਕੇ ਨਾਅਰੇਬਾਜ਼ੀ ਆਰੰਭ ਦਿੱਤੀ ਹੈ ਅਤੇ ਬਕਾਇਦਾ ਸਟੇਜ ਲਗਾ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੀਆਂ ਦਮਨਕਾਰੀਆਂ ਨੀਤੀਆਂ ਦੇ ਵਿਰੋਧ ਵਿੱਚ ਭਾਸ਼ਣ ਦਿੱਤੇ ਜਾ ਰਹੇ ਹਨ।

ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡਾ ਇਕੱਠ ਕੀਤਾ ਗਿਆ। ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਵਾਹਨਾਂ ਦਾ ਵੱਡਾ ਜੱਥਾ ਇੱਥੋਂ ਚੰਡੀਗੜ੍ਹ ਲਈ ਰਵਾਨਾ ਹੋ ਚੁੱਕਾ ਹੈ ਤੇ ਸਾਰੇ ਵਾਹਨ ਸਟੇਡੀਅਮ ਦੇ ਨਾਲ ਲੱਗਦੀ ਸੜਕ ਨੂੰ ਹੋ ਕੇ ਚੰਡੀਗੜ੍ਹ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ ਹਾਲਾਂਕਿ ਚੰਡੀਗੜ੍ਹ ਦੇ ਐਂਟਰੀ ਪੁਆਇੰਟ ਉੱਤੇ ਉਥੇ ਵੀ ਵੱਡਾ ਨਾਕਾ ਲੱਗਿਆ ਹੋਇਆ ਹੈ।

ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਧਰਨਾਕਾਰੀਆਂ ਲਈ ਲੰਗਰ ਲਿਜਾ ਰਹੇ ਪਰਮਦੀਪ ਸਿੰਘ ਬੈਦਵਾਣ ਅਤੇ ਹੋਰਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ ਤੇ ਕਾਫੀ ਬਹਿਸ ਤੋਂ ਬਾਅਦ ਕਿਸੇ ਹੋਰ ਛੋਟੇ ਰਸਤੇ ਰਾਹੀਂ ਚੰਡੀਗੜ੍ਹ ਜਾਣ ਦਾ ਯਤਨ ਕਰ ਰਹੇ ਹਨ। ਇਸ ਗੱਡੀ ਵਿੱਚ ਲੰਗਰ ਤੋਂ ਇਲਾਵਾ ਸਿਰਫ ਚਾਰ ਪੰਜ ਸੇਵਾਦਾਰ ਹੀ ਮੌਜੂਦ ਸਨ। ਮੁਹਾਲੀ ਤੋਂ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਕਾਹਲੋਂ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ ਦੋ ਤੇ ਆਪਣੇ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਪੁਲੀਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਸਵਰਨ ਸਿੰਘ ਬੋਪਾਰਾਏ ਨੂੰ ਵੀ ਹਿਰਾਸਤ ਵਿੱਚ ਲੈ ਲਿਆ।

Related posts

ਗੈਂਗਸਟਰ ਜੈਪਾਲ ਭੁੱਲਰ ਦਾ ਕੱਲ੍ਹ ਮੁੜ ਹੋਵੇਗਾ PGI ਚੰਡੀਗੜ੍ਹ ‘ਚ ਪੋਸਟਮਾਰਟਮ, ਹਾਈ ਕੋਰਟ ਨੇ ਦਿੱਤੇ ਹੁਕਮ

On Punjab

ਸਿੱਧੂ ਦੇ ਅਸਤੀਫ਼ੇ ਮਗਰੋਂ CM ਚੰਨੀ ਨੇ ਸੱਦੀ ਹੰਗਾਮੀ ਮੀਟਿੰਗ

On Punjab

Serbia: ਸਰਬੀਆ ‘ਚ ਜ਼ਹਿਰੀਲੀ ਅਮੋਨੀਆ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ, ਕਈ ਲੋਕ ਹਸਪਤਾਲ ‘ਚ ਭਰਤੀ

On Punjab