PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੰਡੀਗੜ੍ਹ ਨਗਰ ਨਿਗਮ ਚੋਣਾਂ: ‘ਆਪ’ ਨੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਦਸੰਬਰ ਮਹੀਨੇ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਲਈ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਚੰਡੀਗੜ੍ਹ ‘ਆਪ’ ਦੇ ਇੰਚਾਰਜ ਜਰਨੈਲ ਸਿੰਘ ਅਤੇ ਚੰਡੀਗੜ੍ਹ ‘ਆਪ’ ਦੇ ਪ੍ਰਧਾਨ ਵਿਜੇਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 1 ਤੋਂ ਦੀਦਾਰ ਸਿੰਘ, ਵਾਰਡ ਨੰਬਰ 21 ਤੋਂ ਗੁਰਪ੍ਰੀਤ ਸਿੰਘ ਲਾਡੀ, ਵਾਰਡ ਨੰਬਰ 22 ਤੋਂ ਅੰਜੂ ਕਤਿਆਲ, ਵਾਰਡ ਨੰਬਰ 23 ਤੋਂ ਓਂਕਾਰ ਸਿੰਘ ਔਲਖ (ਸੰਨੀ), ਵਾਰਡ ਨੰਬਰ 24 ਤੋਂ ਕੁਲਦੀਪ ਕੁਮਾਰ, ਵਾਰਡ ਨੰਬਰ 25 ਤੋਂ ਰਾਧਿਕਾ ਢੀਂਗਰਾ, ਵਾਰਡ ਨੰਬਰ 27 ਤੋਂ ਅਜੀਤ ਸਿੰਘ ਜੀਂਦ, ਵਾਰਡ ਨੰਬਰ 30 ਤੋਂ ਸਤਨਾਮ ਕੌਰ ਅਤੇ ਵਾਰਡ ਨੰਬਰ 32 ਤੋਂ ਐਡਵੋਕੇਟ ਅਰੁਣ ਪ੍ਰਭਾ ਕੁਰਚਾ ਨੂੰ ਉਮੀਦਵਾਰ ਐਲਾਨਿਆ ਹੈ।

ਜ਼ਿਕਰਯੋਗ ਹੈ ਕਿ ਦਸੰਬਰ 2026 ਵਿੱਚ ਚੰਡੀਗੜ੍ਹ ਨਗਰ ਨਿਗਮ ਦੇ ਸਾਰੇ 35 ਵਾਰਡਾਂ ‘ਤੇ ਚੋਣ ਹੋਵੇਗੀ। ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦ ਹੀ ਹੋਰਨਾਂ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਜਾਵੇਗਾ।

Related posts

ਜਸਟਿਨ ਟਰੂਡੋ ਨੇ ਵੀ ਕੀਤੀ ਕਿਸਾਨ ਅੰਦੋਲਨ ਦੀ ਹਿਮਾਇਤ

On Punjab

Ram Rahim Family ID : ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀ

On Punjab

ਸੇਵਾਦਾਰ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਮਸ਼ਹੂਰ ਗੁਰਦੁਆਰਾ ਕੀਤਾ ਬੰਦ

On Punjab