72.05 F
New York, US
May 3, 2025
PreetNama
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਚੰਡੀਗੜ੍ਹ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ

ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਨਾਜਾਇਜ਼ ਕਬਜ਼ਾਧਾਰੀਆਂ ਵੱਲੋਂ ਵੱਲੋਂ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਸੂਰਤ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਮੇਂ-ਸਮੇਂ ’ਤੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਨਿਗਮ ਦੇ ਇਨਫੋਰਸਮੈਂਟ ਵਿੰਗ ਨੇ ਅੱਜ ਸ਼ਹਿਰ ਦੇ ਸੈਕਟਰ 27, 28, 34, ਰੌਕ ਗਾਰਡਨ ਅਤੇ ਸੁਖਨਾ ਝੀਲ ਸਮੇਤ ਵੱਖ-ਵੱਖ ਸੈਕਟਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਅਤੇ ਜਨਤਕ ਥਾਵਾਂ ਤੋਂ ਕਬਜ਼ੇ ਹਟਾਏ। ਇਸ ਦੌਰਾਨ ਨਗਰ ਨਿਗਮ ਦੇ ਇਨਫੋਰਸਮੈਂਟ ਵਿੰਗ ਦੀ ਟੀਮ ਨੇ ਦੁਕਾਨਦਾਰਾਂ ਤੋਂ ਦੁਕਾਨਾਂ ਦੇ ਬਾਹਰ ਜਨਤਕ ਥਾਂ ’ਤੇ ਰੱਖੇ ਸਾਮਾਨ ਜਿਵੇਂ ਕਿ ਫਰਨੀਚਰ, ਕੁਰਸੀਆਂ, ਮੇਜ਼ ਅਤੇ ਹੋਰ ਸਾਮਾਨ ਵੇਚਣ ਲਈ ਦੁਕਾਨਦਾਰਾਂ ਤੋਂ ਹਟਾਇਆ ਅਤੇ ਜ਼ਬਤ ਕੀਤਾ।

ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਪੂਰੇ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਲਗਾਤਾਰ ਮੁਹਿੰਮ ਚਲਾਉਣ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ ਅਤੇ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Related posts

ਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਦਾ ਅਲਰਟ

On Punjab

ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਦਿੱਤੀ ਬਹਿਸ ਕਰਨ ਦੀ ਚੁਣੌਤੀ

On Punjab

ਬਿਮਾਰ ਮਾਨਸਿਕਤਾ, ਲੋੜ ਹੈ ਨਜ਼ਰੀਆ ਬਦਲਣ ਦੀ…

Pritpal Kaur